ETV Bharat / city

ਅਦਲਾ ਬਦਲੀ ਵਿੱਚ ਜਲੰਧਰ ਛਾਉਣੀ ਤੋਂ ਮੁੜ ਭਿੜਣਗੇ ਪੁਰਾਣੇ ਚਿਹਰੇ, 'ਆਪ' ਨੇ ਬਦਲਿਆ ਉਮੀਦਵਾਰ

author img

By

Published : Jan 24, 2022, 1:03 PM IST

Punjab Assembly Election 2022: ਕੀ ਜਲੰਧਰ ਛਾਉਣੀ ਸੀਟ 'ਤੇ ਪਰਗਟ ਸਿੰਘ ਮੁੜ ਬਣਨਗੇ ਵਿਧਾਇਕ ਜਾਂ ਫੇਰ ਘਰ ਵਾਪਸੀ ਕਰਨ ਵਾਲੇ ਅਕਾਲੀ ਉਮੀਦਵਾਰ ਜਗਬੀਰ ਸਿੰਘ ਬਰਾੜ ਵਿਖਾਉਣਗੇ ਤਾਕਤ ਤੇ ਜਾਂ ਫੇਰ ਭਾਜਪਾ ਕਰ ਪਾਏਗੀ ਕੋਈ ਕਰਿਸ਼ਮਾ ਤੇ ਕੀ ਆਮ ਆਦਮੀ ਪਾਰਟੀ ਨੂੰ ਉਮੀਦਵਾਰ ਬਦਲਣ ਦਾ ਹੋਵੇਗਾ ਫਾਇਦਾ, ਜਾਣੋਂ ਇਥੋਂ ਦਾ ਸਿਆਸੀ ਹਾਲ...

ਜਲੰਧਰ ਛਾਉਣੀ ਤੋਂ ਮੁੜ ਭਿੜਣਗੇ ਪੁਰਾਣੇ ਚਿਹਰੇ
ਜਲੰਧਰ ਛਾਉਣੀ ਤੋਂ ਮੁੜ ਭਿੜਣਗੇ ਪੁਰਾਣੇ ਚਿਹਰੇ

ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਜਲੰਧਰ ਛਾਉਣੀ (Jallandhar Cant Assembly Constituency) ’ਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ (Pargat Singh) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਦਾ ਮਹੌਲ ਮਘ ਚੁੱਕਾ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਲੰਧਰ ਛਾਉਣੀ ਸੀਟ (Jallandhar Cant Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਜਲੰਧਰ ਛਾਉਣੀ (Jallandhar Cant Assembly Constituency)

ਜੇਕਰ ਜਲੰਧਰ ਛਾਉਣੀ ਸੀਟ (Jallandhar Cant Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਪਰਗਟ ਸਿੰਘ (Pargat Singh) ਮੌਜੂਦਾ ਵਿਧਾਇਕ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿਣ ਉਪਰੰਤ ਦੋ ਵਾਰ ਪੰਜਾਬ ਦੇ ਡਾਇਰੈਕਟਰ ਸਪੋਰਟਸ ਰਹੇ ਪਰਗਟ ਸਿੰਘ 2017 ਵਿੱਚ ਪਹਿਲੀ ਵਾਰ ਇਥੋਂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਕਪੂਰਥਲਾ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਸਰਬਜੀਤ ਸਿੰਘ ਮੱਕੜ ਨੂੰ ਮਾਤ ਦੇ ਦਿੱਤੀ ਸੀ।

ਇਸ ਵਾਰ ਕਾਂਗਰਸ ਵੱਲੋਂ ਪਰਗਟ ਸਿੰਘ ਹੀ ਉਮੀਦਵਾਰ ਹਨ, ਜਦੋਂਕਿ ਅਕਾਲੀ ਦਲ ਨੇ ਘਰ ਵਾਪਸੀ ਕਰਨ ਵਾਲੇ 10 ਸਾਲ ਪੁਰਾਣੇ ਚਿਹਰੇ ਜਗਬੀਰ ਸਿੰਘ ਬਰਾੜ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਸੁਰਿੰਦਰ ਸਿੰਘ ਸੋਢੀ ਨੂੰ ਉਮੀਦਵਾਰ ਬਣਾਇਆ ਹੈ, ਜਦੋਂਕਿ ਭਾਜਪਾ-ਪੀਐਲਸੀ-ਅਕਾਲੀ ਦਲ ਸੰਯੁਕਤ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲੰਧਰ ਛਾਉਣੀ ਸੀਟ (Jallandhar Cant Constituency) ’ਤੇ 68.83 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਪਰਗਟ ਸਿੰਘ (Pargat Singh) ਵਿਧਾਇਕ ਚੁਣੇ ਗਏ ਸੀ। ਪਰਗਟ ਸਿੰਘ ਨੇ ਉਸ ਸਮੇਂ ਅਕਾਲੀ ਭਾਜਪਾ ਗਠਜੋੜ (SAD-BJP) ਦੇ ਸਰਬਜੀਤ ਸਿੰਘ ਮੱਕੜ (Sarabjit Singh) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਹਰਕ੍ਰਿਸ਼ਨ ਸਿੰਘ ਵਾਲੀਆ (Harkrishan Singh Walia) ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੂੰ 59349 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਸਰਬਜੀਤ ਸਿੰਘ ਮੱਕੜ ਰਹੇ ਸੀ, ਉਨ੍ਹਾਂ ਨੂੰ 30225 ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਹਰਕ੍ਰਿਸ਼ਨ ਸਿੰਘ ਵਾਲੀਆ ਨੂੰ 25912 ਵੋਟਾਂ ਹਾਸਲ ਹੋਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 47.34 ਫੀਸਦ ਵੋਟ ਸ਼ੇਅਰ ਰਿਹਾ, ਜਦੋਂਕਿ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ 24.11 ਫੀਸਦੀ ਵੋਟ ਸ਼ੇਅਰ ਮਿਲਿਆ ਸੀ ਤੇ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 20.67 ਫੀਸਦੀ ਹੀ ਰਿਹਾ ਸੀ, ਜਦੋਂਕਿ ਬੀਐਸਪੀ ਨੇ ਵੀ 6.37 ਫੀਸਦੀ ਵੋਟਾਂ ਹਾਸਲ ਕੀਤੀਆਂ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

ਜਲੰਧਰ ਛਾਉਣੀ (Jallandhar Cant Assembly Constituency) ਤੋਂ ਸ਼੍ਰੋਮਣੀ ਅਕਾਲੀ ਦਲ (SAD-BJP) ਦੇ ਕੇਡੀ ਭੰਡਾਰੀ ਚੋਣ ਜਿੱਤੇ ਸੀ, ਉਨ੍ਹਾਂ ਨੂੰ 48290 ਵੋਟਾਂ ਪਈਆਂ ਸੀ ਜਦੋਂਕਿ 41492 ਵੋਟਾਂ ਲੈ ਕੇ ਕਾਂਗਰਸ (Congress) ਦੇ ਅਵਤਾਰ ਹੈਨਰੀ ਦੂਜੇ ਨੰਬਰ ’ਤੇ ਰਹੇ ਸੀ। ਬੀਐਸਪੀ (BSP) ਦੇ ਉਮੀਦਵਾਰ ਨੂੰ 14278 ਵੋਟਾਂ ਮਿਲੀਆਂ ਸੀ, ਪੀਪੀਪੀ ਦੇ ਉਮੀਦਵਾਰ ਨੂੰ ਵੀ 7792 ਵੋਟਾਂ ਪਈਆਂ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਜਲੰਧਰ ਛਾਉਣੀ (Jallandhar Cant Assembly Constituency) 'ਤੇ 75.25 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ (SDAD-BJP) ਨੂੰ 42.08 ਫੀਸਦੀ ਵੋਟਾਂ ਪਈਆਂ ਸੀ, ਜਦੋਂਕਿ ਕਾਂਗਰਸ (Congress) ਨੂੰ 36.15 ਫੀਸਦੀ ਵੋਟਾਂ ਹਾਸਲ ਹੋਈਆਂ ਸੀ ਤੇ ਬਸਪਾ ਨੂੰ 12.44 ਫੀਸਦੀ ਵੋਟਾਂ ਮਿਲੀਆਂ ਸੀ।

ਜਲੰਧਰ ਛਾਉਣੀ (Jallandhar Cant Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਅਜੇ ਮੁੱਖ ਤੌਰ ’ਤੇ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਦਾਨ ਵਿੱਚ ਆ ਗਏ ਹਨ। ਮੌਜੂਦਾ ਵਿਧਾਇਕ ਪਰਗਟ ਸਿੰਘ ਇੱਥੋਂ ਕਾਂਗਰਸ ਵੱਲੋਂ ਦੂਜੀ ਵਾਰ ਚੋਣ ਮੈਦਾਨ ਵਿੱਚ ਹਨ। ਅਕਾਲੀ ਦਲ ਨੇ ਪੁਰਾਣੇ ਚਿਹਰੇ ਜਗਬੀਰ ਬਰਾੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਤੇ ਅਕਾਲੀ ਦਲ ਛੱਡ ਦੇ 2017 ਦੇ ਉਮੀਦਵਾਰ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਆਮ ਆਦਮੀ ਪਾਰਟੀ ਨੇ ਪਿਛਲੀ ਵਾਰ ਚੋਖੀਆਂ ਵੋਟਾਂ ਲੈਣ ਵਾਲੇ ਉਮੀਦਵਾਰ ਦੀ ਥਾਂ ਕੋਈ ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਅਜਿਹੇ ਵਿੱਚ ਫਿਲਹਾਲ ਮੁਕਾਬਲਾ ਤ੍ਰਿਕੋਣਾ ਹੋਣ ਦੇ ਆਸਾਰ ਬਣੇ ਹੋਏ ਹਨ।

ਇਹ ਵੀ ਪੜ੍ਹੋ:ਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.