ETV Bharat / city

ਦੀਵਾਲੀ ਦੀ ਰਾਤ ਮੰਤਰੀ ਪਰਗਟ ਸਿੰਘ ਖ਼ੁਦ ਧਰਨੇ ‘ਤੇ ਬੈਠੇ ਅਧਿਆਪਕਾਂ ਨੂੰ ਮਿਲਣ ਪੁੱਜੇ, ਦਿੱਤਾ ਇਹ ਭਰੋਸਾ - Minister of Education

ਸਿੱਖਿਆ ਮੰਤਰੀ (Minister of Education) ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।”

ਦੀਵਾਲੀ ਦੀ ਰਾਤ ਮੰਤਰੀ ਪਰਗਟ ਸਿੰਘ ਖ਼ੁਦ ਧਰਨੇ ‘ਤੇ ਬੈਠੇ ਅਧਿਆਪਕਾਂ ਨੂੰ ਮਿਲਣ ਪੁੱਜੇ

author img

By

Published : Nov 5, 2021, 7:50 AM IST

ਜਲੰਧਰ: ਸਿੱਖਿਆ ਮੰਤਰੀ (Minister of Education) ਪਰਗਟ ਸਿੰਘ (Pargat Singh) ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ (Minister of Education) ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।”

ਇਹ ਵੀ ਪੜੋ: ਦੀਵਾਲੀ ਮੌਕੇ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲਾ ਨਾਕਾਮ, ਟਿਫਿਨ ਬੰਬ ਬਰਾਮਦ

ਪਰਗਟ ਸਿੰਘ (Pargat Singh) ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ।

ਸਿੱਖਿਆ ਮੰਤਰੀ (Minister of Education) ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ।

ਇਹ ਵੀ ਪੜੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋੋਈ ਅਲੌਕਿਕ ਆਤਿਸ਼ਬਾਜੀ, ਦੇਖੋ ਵੀਡੀਓ

ਪਰਗਟ ਸਿੰਘ (Pargat Singh) ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ, ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿੱਖਿਆ ਵਿਭਾਗ ਮੰਗ ਕੇ ਲਿਆ। ਸਿੱਖਿਆ ਮੰਤਰੀ (Minister of Education) ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਰਹੇ ਹਨ।

ਇਹ ਵੀ ਪੜੋ: ਕੇਂਦਰ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਹੋਰ ਸਸਤਾ ਕੀਤਾ ਪੈਟਰੋਲ-ਡੀਜ਼ਲ

ETV Bharat Logo

Copyright © 2025 Ushodaya Enterprises Pvt. Ltd., All Rights Reserved.