ਜਲੰਧਰ: ਜ਼ਿਲ੍ਹੇ ਦੇ ਕਬਸਾ ਫਿਲੌਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੇਂਡੂ ਖੇਤਰ ਮਜ਼ਦੂਰ ਜਥੇਬੰਦੀਆਂ (pendu and khet mazdoor jathebandi ) ਵੱਲੋਂ ਰੇਲਵੇ ਟਰੇਕਾਂ ’ਤੇ ਬਹਿ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ (Protest Against Punjab Government) ਕੇ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੇਂਡੂ ਖੇਤ ਮਜ਼ਦੂਰ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਵੱਲੋਂ ਕਿਹਾ ਗਿਆ ਹੈ ਕਿ ਉਹ ਸਾਰੇ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਕਿ ਕਾਂਗਰਸ ਵੱਲੋਂ ਮੰਨੀਆਂ ਗਈਆਂ ਹਨ ਪਰ ਅਮਲ ਵਿੱਚ ਨਹੀਂ ਲਿਆਂਦੀਆਂ ਗਈਆਂ ਜਿਸਦੇ ਚਲਦਿਆਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਜੋ ਕਾਂਗਰਸ ਦੇ ਸੀਐਮ ਚਰਨਜੀਤ ਸਿੰਘ ਚੰਨੀ ਵੱਲੋਂ ਵਾਅਦੇ ਕੀਤੇ ਗਏ ਹਨ ਉਹ ਸਿਰਫ਼ ਤੇ ਸਿਰਫ਼ ਬੋਰਡਾਂ ’ਤੇ ਹੀ ਲੱਗੇ ਰਹਿ ਗਏ ਹਨ ਪਰ ਅਮਲ ਵਿੱਚ ਨਹੀਂ ਲਿਆਂਦੇ ਗਏ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ਼ (Protest Against Punjab Government in jalandhar) ਟਰੇਨਾਂ ਨੂੰ ਰੋਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦੇ 9 ਥਾਵਾਂ ’ਤੇ ਦਿੱਲੀ ਵੱਲ ਨੂੰ ਜਾਣ ਵਾਲੇ ਰਸਤੇ ਦੇ ਰੇਲਵੇ ਟਰੈਕ ਨੂੰ ਜਾਮ ਕੀਤਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਹੋਰ ਵੀ ਮੰਗਾਂ ਹਨ ਜੋ ਕਿ ਘੱਟੋ ਘੱਟ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਉਨ੍ਹਾਂ ਦੇ ਬਜ਼ੁਰਗਾਂ ਦੀ ਦਵਾਈਆਂ ਅਤੇ ਜੋ ਬੁਢਾਪਾ ਪੈਨਸ਼ਨ ਹੈ ਉਹ ਪੰਜ ਹਜ਼ਾਰ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਆਪਣਾ ਪ੍ਰਦਰਸ਼ਨ ਨੂੰ ਹੋਰ ਅੱਗੇ ਤੇਜ਼ ਪੱਧਰ ’ਤੇ ਲੈ ਕੇ ਜਾਣਗੇ।
ਇਹ ਵੀ ਪੜੋ: ASI ਵੱਲੋਂ ਨੌਜਵਾਨ ਦਾ ਗੋਲੀ ਮਾਰਕੇ ਕਤਲ