ਜਲੰਧਰ: ਕੈਪਟਨ ਸਰਕਾਰ ਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆ ਦੀ ਇੱਕ ਵਾਰ ਪੀਰ ਤੋਂ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਕਸਬਾ ਗੁਰਾਇਆ ਦੇ ਨਜ਼ਦੀਕੀ ਪਿੰਡ ਜੰਡ ਦੇ ਵਾਸੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਹਨ। ਜਿਸ ਕਰਕੇ ਇਨ੍ਹਾਂ ਲੋਕਾਂ ਦਾ ਜਨ-ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ, ਤੇ ਇਨ੍ਹਾਂ ਨੂੰ ਅੱਤ ਦੀ ਗਰਮੀ ਵਿੱਚ ਪਾਣੀ ਨਾਲ ਮਿਲਣ ਕਰਕੇ ਬਹੁਤ ਵੱਡੀਆ-ਵੱਡੀਆਂ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਇਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਕਿਹਾ ਅੱਜ ਦੇ ਯੁੱਗ ਵਿੱਚ ਪੰਜਾਬ ਵਰਗੇ ਸੂਬੇ ਵਿੱਚ ਪੀਣ ਵਾਲੇ ਪਾਣੀ ਲਈ ਲੋਕਾਂ ਦਾ ਤਰਸਣਾ ਬਹੁਤ ਮੰਦ ਭਾਗਾ ਹੈ। ਨਾਲ ਹੀ ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਇਲਜ਼ਾਮ ਲਾਏ ਹਨ।
ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਪੰਜਾਬ ਦਾ ਬਿਲਕੁਲ ਵੀ ਵਿਕਾਸ ਨਹੀਂ ਹੋਇਆ। ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ‘ਤੇ ਘਰ-ਘਰ ਨੌਕਰੀ ਦੀ ਥਾਂ ਘਰ-ਘਰ ਪਾਣੀ ਦੀ ਮੰਗ ਕੀਤੀ ਹੈ। ਤਾਂ ਜੋਂ ਪਾਣੀ ਪੀ ਕੇ ਲੋਕਾਂ ਜਿਉਦੇ ਰਹਿ ਸਕਣ।
ਜੰਡੂ ਪਿੰਡ ਦੇ ਲੋਕਾਂ ਨੇ ਪਾਣੀ ਦੀ ਸਮੱਸਿਆ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਤਕਰੀਬ ਪਿਛਲੇ 1 ਸਾਲ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪਿੰਡ ਵਾਸੀ ਸਾਹਮਣਾ ਕਰ ਰਹੇ ਹਨ। ਜਿਸ ਕਰਕੇ ਪਿੰਡ ਦੇ ਲੋਕ ਗੰਦਾ ਪਾਣੀ ਪੀਣ ਲਈ ਮਜ਼ਬੂਰ ਹੋ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਲਗਾਤਾਰ ਇੱਕ ਸਾਲ ਤੋਂ ਉਹ ਵਾਟਰ ਸਪਲਾਈ ਵਿਭਾਗ ਦੇ ਨਾਲ ਗੱਲ ਕਰ ਰਹੇ ਹਨ, ਅਤੇ ਕਈ ਵਾਰ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਵੀ ਦੇ ਚੁੱਕੇ ਹਨ, ਪਰ ਹਾਲੇ ਤੱਕ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ। ਇਸ ਦੇ ਨਾਲ ਹੀ ਪਿੰਡ ਦੀਆਂ ਔਰਤਾਂ ਦਾ ਕਹਿਣਾ ਹੈ ਕਿ ਅੱਠ ਦਿਨ ਤੋਂ ਉਨ੍ਹਾਂ ਦੇ ਘਰਾਂ ਵਿੱਚ ਸਾਫ਼ ਪਾਣੀ ਨਹੀਂ ਆ ਰਿਹਾ, ਜਿਸ ਕਾਰਨ ਗਰਮੀ ਦੇ ਦਿਨਾਂ ਵਿੱਚ ਵੀ ਉਹ ਬਾਹਰ ਪਾਣੀ ਭਰਨ ਲਈ ਮਜ਼ਬੂਰ ਹੋ ਚੁੱਕੇ ਹਨ।
ਇਹ ਵੀ ਪੜ੍ਹੋ:Bargadi Morcha: ਬੇਅਦਬੀ ਦੇ ਇਨਸਾਫ਼ ਲਈ 5 ਮੈਂਬਰੀ ਜਥੇ ਨੇ ਦਿੱਤੀ ਗ੍ਰਿਫ਼ਤਾਰੀ