ਜਲੰਧਰ: ਜ਼ਿਲ੍ਹੇ ਦੀ ਥਾਣਾ ਰਾਵਲਪਿੰਡੀ ਪੁਲਿਸ ਵੱਲੋਂ ਲੁੱਟਾਂਖੋਹ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਦੱਸ ਦਈਏ ਕਿ ਲੁਟੇਰਿਆਂ ਨੇ ਇੱਕ ਦੁਕਾਨ ਚ ਦਾਖਿਲ ਹੋ ਕੇ ਪਿਸਤੌਲ ਦੀ ਨੋਕ ’ਤੇ ਕਰੀਬ 2,27,100 ਰੁਪਏ ਅਤੇ ਲੈਪਟੋਪ ਖੋਹ ਕੇ ਫਰਾਰ ਹੋਏ ਸੀ। ਇਨ੍ਹਾਂ ਲੁਟੇਰਿਆ ’ਚ 4 ਨੌਜਵਾਨ ਸ਼ਾਮਲ ਸੀ ਜਿਨ੍ਹਾਂ ਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਕਿ 4 ਨੌਜਵਾਨਾਂ ਵੱਲੋਂ ਜਿਨ੍ਹਾਂ ਨੇ ਆਪਣਾ ਮੂੰਹ ਢੱਕ ਕੇ ਇੱਕ ਦੁਕਾਨ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਪਿਸਤੌਲ ਦੀ ਨੋਕ ’ਤੇ 227100/- ਰੁਪਏ ਅਤੇ ਲੈਪਟੋਪ ਕੇ ਫਰਾਰ ਹੋ ਗਏ ਸੀ। ਸ਼ਿਕਾਇਤ ਕਰਤਾ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਚਾਰ ਲੁਟੇਰਿਆ ਚੋਂ 2 ਨੂੰ ਕਾਬੂ ਕਰ ਲਿਆ ਹੈ।
ਡੀਐਸਪੀ ਨੇ ਅੱਗੇ ਦੱਸਿਆ ਕਿ ਲੁਟੇਰਿਆ ਨੇ ਵਾਰਦਾਤ ਸਮੇਂ ਵਰਤੀ ਕਾਰ ਸਵਿਫਟ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਪੁੱਛਗਿੱਛ ਦੇ ਆਧਾਰ ’ਤੇ ਇੱਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਸੀ ਜਿਸ ਕੋਲੋਂ ਇਕ ਲੈਪਟੋਪ ਅਤੇ 33000/- ਰੁਪਏ ਕੈਸ਼ ਬਰਾਮਦ ਕੀਤਾ ਗਿਆ ਕੀਤੇ ਗਏ। ਇਸਦੀ ਪੁੱਛਗਿੱਛ ਤੋਂ ਬਾਅਦ ਦੂਜੇ ਦੋਸ਼ੀ ਨੂੰ ਕਾਬੂ ਕੀਤਾ ਗਿਆ। ਦੋਹਾਂ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕਰ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ।
ਡੀਐਸਪੀ ਨੇ ਦੱਸਿਆ ਕਿ ਬਾਕੀਆਂ ਦੋਸ਼ੀਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦੀ ਟੀਮ ਵੱਲੋਂ ਬਾਕੀ ਲੁਟੇਰਿਆਂ ਦੀ ਭਾਲ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜੋ: Live Update: ਖਰੜ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ- ਸੂਤਰ