ਫ਼ਗਵਾੜਾ : ਫ਼ਗਵਾੜਾ ਵਿੱਚ ਜ਼ਿਮਨੀ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 21 ਅਕਤੂਬਰ ਨੂੰ ਫ਼ਗਵਾੜਾ ਹਲਕੇ ਦੇ 1, 85,110 ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। ਵੋਟਿੰਗ ਪ੍ਰਕੀਰਿਆ ਭੱਲਕੇ ਸਵੇਰੇ 7 ਵਜੇ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ।
ਜ਼ਿਮਨੀ ਚੋਣਾਂ ਦੌਰਾਨ ਹਲਕੇ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਮਨਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪੋਲਿੰਗ ਬੂਥਾਂ ਉੱਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਮੁਤਾਬਕ ਹਲਕੇ ਵਿੱਚ 220 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਚੋਂ 37 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬੀਐਸਐਫ਼ ਸਮੇਤ ਸੁਰੱਖਿਆ ਬਲ ਦੀਆਂ ਕਈ ਟੁਕੜੀਆਂ ਅਤੇ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।
ਜ਼ਿਮਨੀ ਚੋਣਾਂ ਦੀ ਤਿਆਰੀ ਸਬੰਧੀ ਫ਼ਗਵਾੜਾ ਦੇ ਐਸਡੀਐਮ ਤਲੀਫ਼ ਅਹਿਮਦ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪੂਰੇ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਾਰੇ ਹੀ ਪੋਲਿੰਗ ਬੂਥਾਂ ਉੱਤੇ ਪੋਲਿੰਗ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਸੰਵੇਦਨਸ਼ੀਲ ਬੂਥਾਂ 'ਤੇ ਬੀਐਸਐਫ਼ ਫੋਰਸ ਅਤੇ ਪੈਰਾਮਿਲਟਰੀ ਫੋਰਸ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਵੋਟਿੰਗ ਪ੍ਰਕਿਰਿਆ ਵਿੱਚ ਮੋਬਾਈਲ ਐਪ ਦਾ ਵੀ ਇਸਤੇਮਾਲ ਕੀਤਾ ਜਾਵੇਗਾ। ਉਨ੍ਹਾਂ ਨੇ ਪੋਲਿੰਗ ਬੂਥਾਂ 'ਤੇ ਵੈਬ ਕਾਸਟਿੰਗ ਰਾਹੀਂ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਸਾਂਤੀਪੁਰਣ ਤਰੀਕੇ ਨਾਲ ਵੋਟਿੰਗ ਮੁਕੰਮਲ ਕਰਵਾਏ ਜਾਣ ਦੀ ਗੱਲ ਆਖੀ।