ਜਲੰਧਰ: ਪੰਜਾਬ ਸਰਕਾਰ(Government of Punjab) ਵਲੋਂ ਸਿਹਤ ਸਹੂਲਤਾਂ ਨੂੰ ਲੈਕੇ ਨਿੱਜੀ ਹਸਪਤਾਲਾਂ(Private Hospitals) 'ਤੇ ਸ਼ਿਕੰਜਾ ਕੱਸਣ ਦੀ ਗੱਲ ਕੀਤੀ ਜਾ ਰਹੀ ਹੈ। ਬਾਵਜੂਦ ਇਸਦੇ ਸੂਬੇ 'ਚ ਕਈ ਨਿੱਜੀ ਹਸਪਤਾਲ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਤਾਜ਼ਾ ਮਾਮਲਾ ਜਲੰਧਰ ਦੇ ਦੋਆਬਾ ਹਸਪਤਾਲ ਦਾ ਹੈ, ਜਿਥੇ ਪਰਿਵਾਰ ਵਲੋਂ ਆਪਣੀ ਧੀ ਦੀ ਲਾਸ਼ ਹਸਪਤਾਲ ਦੇ ਬਾਹਰ ਰੱਖ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਧੀ ਵਲੋਂ ਕੁਝ ਦਿਨ ਪਹਿਲਾਂ ਬੱਚੀ ਨੂੰ ਜਨਮ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਜਨਮ ਦੇਣ ਤੋਂ ਕੁਝ ਦਿਨ ਬਾਅਦ ਹਸਪਤਾਲ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਲੜਕੀ ਦੀ ਹਾਲਤ ਠੀਕ ਨਹੀਂ ਹੈਂ , ਇਸ ਨੂੰ ਡੀ.ਐੱਮ.ਸੀ ਲੁਧਿਆਣਾ(DMC Hospital Ludhiana) ਲੈ ਜਾਣ। ਪਰਿਵਾਰ ਦਾ ਕਹਿਣਾ ਕਿ ਉਹ ਆਪਣੀ ਲੜਕੀ ਨੂੰ ਕਿਡਨੀਆਂ ਦੇ ਹਸਪਤਾਲ ਲੈਕੇ ਆਏ ਤਾਂ ਪਤਾ ਲੱਗਾ ਕਿ ਉਸ ਦੀਆਂ ਦੋਵੇਂ ਕਿਡਨੀਆਂ ਖਰਾਬ ਹਨ।
ਪਰਿਵਾਰ ਦਾ ਕਹਿਣਾ ਕਿ ਜਦੋਂ ਉਹ ਲੜਕੀ ਨੂੰ ਡੀ.ਐੱਮ.ਸੀ ਲੁਧਿਆਣਾ ਲੜਕੀ ਨੂੰ ਲੈਕੇ ਗਏ ਤਾਂ ਉਥੇ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਵਲੋਂ ਦੋਆਬਾ ਹਸਪਤਾਲ 'ਤੇ ਇਲਜ਼ਾਮ ਲਗਾਉਂਦਿਆਂ ਹਸਪਤਾਲ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਸਬੰਧੀ ਜਾਣਕਾਰੀ ਲਈ ਗਈ ਹੈ। ਪੁਲਿਸ ਦਾ ਕਹਿਣਾ ਕਿ ਸਾਰੀ ਘਟਨਾ 'ਤੇ ਪੈਨਲ ਬਿਠਾਇਆ ਗਿਆ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਕਿ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਸ ਨੂੰ ਅਮਲ 'ਚ ਲਿਆਉਂਦਾ ਜਾਵੇਗਾ।
ਇਹ ਵੀ ਪੜ੍ਹੋ:Private School:ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਨੂੰ ਵੈੱਬਸਾਈਟ 'ਤੇ ਬੈਲੇਂਸ ਸ਼ੀਟ ਅਪਲੋਡ ਕਰਨ ਦੇ ਆਦੇਸ਼