ਜਲੰਧਰ: ਬੀਐਸਐਫ ਚੌਕ ਦੇ ਕੋਲ ਪੈਟਰੋਲ ਪੰਪ ’ਤੇ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਹੋਰ ਪਾਰਟੀ ਆਗੂਆਂ ਵੱਲੋਂ ਭਾਰਤ ਵਿੱਚ ਵਧ ਰਹੀਆਂ ਪੈਟਰੋਲ-ਡੀਜ਼ਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਇਹ ਵੀ ਪੜੋ: ਪੈਟਰੋਲ ਤੇ ਡੀਜ਼ਲ ਹੋਇਆ ਬੇਕਾਬੂ, ਕਾਂਗਰਸੀਆਂ ਨੇ ਰੋਸ ਵਜੋ ਲਾਈ ਕਾਰ ਨੂੰ ਅੱਗ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਡੀਜ਼ਲ-ਪੈਟਰੋਲ ਅਤੇ ਹੋਰ ਘਰੇਲੂ ਸਾਮਾਨ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਆਮ ਲੋਕ ਬਹੁਤ ਪਰੇਸ਼ਾਨ ਹਨ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਇਹ ਸਿਰਫ਼ ਅੰਡਾਨੀ ਅਤੇ ਅੰਬਾਨੀ ਦੇ ਫ਼ਾਇਦੇ ਲਈ ਕਰ ਰਹੀ ਹੈ, ਪਰ ਆਮ ਲੋਕਾਂ ਬਾਰੇ ਕੁਝ ਨਹੀਂ ਸੋਚਿਆ ਜਾ ਰਿਹਾ ਹੈ।
ਇਹ ਵੀ ਪੜੋ: PROTEST: ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਕੀਤਾ ਪ੍ਰਦਰਸ਼ਨ