ਜਲੰਧਰ: ਪਨਬੱਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨੇ ਸਰਕਾਰ 'ਤੇ ਤਰਖ਼ਾਹਾਂ 'ਚ 25 ਫੀਸਦੀ ਕਟੌਤੀ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵਰਗੇ ਮੁਲਾਜ਼ਮਾਂ ਦੀ ਤਨਖ਼ਾਹਾ 'ਚ ਤਾਂ ਕਟੌਤੀ ਕੀਤੀ ਜਾ ਰਹੀ ਹੈ ਪਰ ਉੱਚ ਅਧਿਕਾਰੀਆਂ ਨੂੰ ਮੋਟੀਆਂ ਤਨਖ਼ਾਹਾ ਦੇ ਰਹੇ ਹਨ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਉਹ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਜੇ ਉਨ੍ਹਾਂ ਦੀਆਂ ਮੰਗਾ ਪੂਰੀਆਂ ਨਾ ਦਿੱਤੀਆਂ ਗਈਆਂ।
ਪਨਬੱਸ ਡਿਪੋ ਦੇ ਠੇਕੇਦਾਰ ਨੇ ਦੱਸਿਆ ਕਿ ਉਹ ਆਪਣੀ ਤਨਖ਼ਾਹ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣਾ ਯੋਗਦਾਨ ਦੇ ਚੁੱਕੇ ਹਨ। ਇਸ ਤੋਂ ਬਾਅਦ ਵੀ ਸਰਕਾਰ ਵੱਲੋਂ ਉਨ੍ਹਾਂ ਦੀ ਤਨਖ਼ਾਹਾਂ 'ਤੇ 25 ਫੀਸਦੀ ਦੀ ਕਟੌਤੀ ਕੀਤੀ ਗਈ। 25 ਫੀਸਦੀ ਕਟੌਤੀ ਤੋਂ ਬਾਅਦ ਮਿਲਣ ਵਾਲੀ ਤਨਖ਼ਾਹਾਂ ਨਾਲ ਉਨ੍ਹਾਂ ਨੂੰ ਘਰ ਦਾ ਖਰਚ ਚਲਾਉਣਾ ਔਖਾ ਹੋ ਗਿਆ ਹੈ।
ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉੱਚ ਅਧਿਕਾਰੀ ਅਫਸਰ ਮੋਟੀ-ਮੋਟੀ ਤਨਖ਼ਾਹ ਲੈ ਰਹੇ ਹਨ। ਉਨ੍ਹਾਂ ਦੀਆਂ ਤਨਖ਼ਾਹਾਂ 'ਤੇ ਤਾਂ ਕੋਈ ਕਟੌਤੀ ਨਹੀਂ ਕੀਤੀ ਜਾ ਰਹੀ ਪਰ ਗ਼ਰੀਬ ਤੇ ਛੋਟੇ ਮੁਲਾਜ਼ਮਾਂ ਦੀ ਤਨਖ਼ਾਹ ਕੱਟ ਕੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ 10 ਅਗਸਤ ਤੱਕ ਉਨ੍ਹਾਂ ਨੂੰ ਪੂਰੀ ਤਨਖ਼ਾਹ ਖਾਤੇ ਵਿੱਚ ਨਹੀਂ ਆਈ ਤਾਂ ਉਹ 11 ਅਗਸਤ ਨੂੰ ਆਪਣਾ ਸੰਘਰਸ਼ ਤੇਜ਼ ਕਰਨਗੇ।