ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਨਕੋਦਰ ਸੀਟ (Nakodar Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਨਕੋਦਰ (Nakodar Assembly Constituency)
ਜੇਕਰ ਨਕੋਦਰ ਸੀਟ (Nakodar Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala Singh) ਮੌਜੂਦਾ ਵਿਧਾਇਕ ਹਨ। ਗੁਰਪ੍ਰਤਾਪ ਸਿੰਘ ਵਡਾਲਾ 2017 ਵਿੱਚ ਦੂਜੀ ਵਾਰ ਲਗਾਤਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਨਕੋਦਰ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਹੇਅਰ ਨੂੰ ਮਾਤ ਦੇ ਦਿੱਤੀ ਸੀ। ਇਸ ਵਾਰ ਗੁਰਪ੍ਰਤਾਪ ਸਿੰਘ ਵਡਾਲਾ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹਨ ਤੇ ਉਨ੍ਹਾਂ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਮੈਦਾਨ ਵਿੱਚ ਹਨ ਤੇ ਅਜੇ ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਨਕੋਦਰ ਸੀਟ (Nakodar Constituency) ’ਤੇ 77.47 ਫੀਸਦ ਵੋਟਿੰਗ ਹੋਈ ਸੀ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD-BJP) ਦੇ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਵਿਧਾਇਕ ਚੁਣੇ ਗਏ ਸੀ। ਗੁਰਪ੍ਰਤਾਪ ਸਿੰਘ ਵਡਾਲਾ ਨੇ ਉਸ ਸਮੇਂ ਆਮ ਆਦਮੀ ਪਾਰਟੀ (AAP) ਦੇ ਸਰਵਣ ਸਿੰਘ ਹੇਅਰ (Sarwan Singh Hayer) ਨੂੰ ਮਾਤ ਦਿੱਤੀ ਸੀ। ਜਦੋਂਕਿ ਕਾਂਗਰਸ ਦੇ ਜਗਬੀਰ ਸਿੰਘ ਬਰਾੜ (Jagbir Singh Brar) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ 56241 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਹੇਅਰ ਰਹੇ ਸੀ, ਉਨ੍ਹਾਂ ਨੂੰ 37834 ਵੋਟਾਂ ਪਈਆਂ ਸੀ ਤੇ ਕਾਂਗਰਸ ਦੇ ਜਗਬੀਰ ਸਿੰਘ ਬਰਾੜ ਨੂੰ 35633 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ ਸਭ ਤੋਂ ਵੱਧ 39.53 ਫੀਸਦ ਵੋਟ ਸ਼ੇਅਰ ਰਿਹਾ, ਜਦੋਂਕਿ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 26.59 ਰਿਹਾ ਸੀ ਤੇ ਕਾਂਗਰਸ (Congress) ਨੂੰ 25.04 ਫੀਸਦੀ ਵੋਟ ਸ਼ੇਅਰ ਮਿਲਿਆ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
ਨਕੋਦਰ (Nakodar Assembly Constituency) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਵਡਾਲਾ ਹੀ ਜਿੱਤੇ ਸੀ। ਉਨ੍ਹਾਂ ਨੂੰ 61441 ਵੋਟਾਂ ਪਈਆਂ ਸੀ ਤੇ ਦੂਜੇ ਨੰਬਰ ’ਤੇ ਕਾਂਗਰਸ (Congress) ਦੇ ਅਮਰਜੀਤ ਸਿੰਘ ਸਮਰਾ ਰਹੇ ਸੀ, ਉਨ੍ਹਾਂ ਨੂੰ 52849 ਵੋਟਾਂ ਪਈਆਂ ਸੀ ਜਦੋਂਕਿ 8284 ਵੋਟਾਂ ਲੈ ਕੇ ਬੀਐਸਪੀ (BSP) ਦਾ ਉਮੀਦਵਾਰ ਤੀਜੇ ਨੰਬਰ ’ਤੇ ਰਿਹਾ ਸੀ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਨਕੋਦਰ (Nakodar Assembly Constituency) 'ਤੇ 81.96 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ 44.44 ਫੀਸਦੀ ਵੋਟਾਂ ਪਈਆਂ ਸੀ, ਜਦੋਂਕਿ ਕਾਂਗਰਸ (Congress) ਦਾ ਵੋਟ ਸ਼ੇਅਰ 58.23 ਫੀਸਦੀ ਰਿਹਾ ਸੀ ਤੇ ਬੀਐਸਪੀ ਨੂੰ 13.12 ਫੀਸਦੀ ਵੋਟਾਂ ਹਾਸਲ ਹੋਈਆਂ ਸੀ।
ਨਕੋਦਰ (Nakodar Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਅਜੇ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਵਡਾਲਾ ਤੀਜੀ ਵਾਰ ਚੋਣ ਮੈਦਾਨ ਵਿੱਚ ਹਨ। ਕਾਂਗਰਸ ਪਾਰਟੀ ਨੇ ਅਜੇ ਆਪਣਾ ਉਮੀਦਵਾਰ ਉਤਾਰਨਾ ਹੈ ਤੇ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਬਦਲ ਦਿੱਤਾ ਹੈ।
ਪਿਛਲੀ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਹੇਅਰ ਨੇ 37834 ਵੋਟਾਂ ਹਾਸਲ ਕੀਤੀਆਂ ਸੀ ਤੇ ਇਸ ਵਾਰ ਪਾਰਟੀ ਨੇ ਇੰਦਰਜੀਤ ਕੌਰ ਮਾਨ ਨੂੰ ਉਮੀਦਵਾਰ ਬਣਾਇਆ ਹੈ।
ਅਜਿਹੇ ਵਿੱਚ ਇਹ ਵੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਉਮੀਦਵਾਰ ਬਦਲ ਕੇ ਕਿਵੇਂ ਮੁਕਾਬਲਾ ਕਰੇਗੀ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਵਿੱਚ ਚੋਣ ਲੜ ਰਹੇ ਹਨ। ਕਾਂਗਰਸ ਨੇ ਅਜੇ ਉਮੀਦਵਾਰ ਤੈਅ ਕਰਨਾ ਹੈ ਤੇ ਪਿਛਲੀ ਵਾਰ ਅਕਾਲੀ ਦਲ ਨਾਲ ਗਠਜੋੜ ਵਿੱਚ ਚੋਣ ਲੜਨ ਵਾਲੀ ਭਾਜਪਾ ਇਸ ਵਾਰ ਪੰਜਾਬ ਲੋਕ ਕਾਂਗਰਸ ਨਾਲ ਮਿਲ ਕੇ ਚੋਣ ਲੜ ਰਹੀ ਹੈ।
ਕੁਲ ਮਿਲਾ ਕੇ ਅਜੇ ਇਸ ਸੀਟ ’ਤੇ ਤਸਵੀਰ ਭਾਜਪਾ ਗਠਜੋੜ ਅਤੇ ਕਾਂਗਰਸ ਦੇ ਉਮੀਦਵਾਰ ਮੈਦਾਨ ਵਿੱਚ ਆਉਣ ਤੋਂ ਹੀ ਸਪਸ਼ਟ ਹੋਵੇਗੀ ਪਰ ਇਤਿਹਾਸਕ ਸਥਿਤੀ ਮੁਤਾਬਕ ਫਿਲਹਾਲ ਅਕਾਲੀ ਦਲ ਦਾ ਪਲੜਾ ਭਾਰੀ ਪੈਂਦਾ ਦਿਸ ਰਿਹਾ ਹੈ।
ਇਹ ਵੀ ਪੜ੍ਹੋ:ਕੈਪਟਨ ਦਾ ਵੱਡਾ ਦਾਅਵਾ, ਕਿਹਾ- ਗੈਰ-ਕਾਨੂੰਨੀ ਮਾਈਨਿੰਗ 'ਚ ਸ਼ਾਮਲ ਵਿਧਾਇਕਾਂ ਬਾਰੇ ਸੋਨੀਆ ਨੂੰ ਦਿੱਤੀ ਸੀ ਜਾਣਕਾਰੀ