ETV Bharat / city

ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਪੰਜਾਬ ਨੈਸ਼ਨਲ ਬੈਂਕ 'ਚ ਡਾਕਾ

ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਦਿਨ ਦਿਹਾੜੇ ਪੰਜਾਬ ਨੈਸ਼ਨਲ ਬੈਂਕ ਵਿੱਚ ਹਥਿਆਰਬੰਦ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰੇ ਲੱਖਾਂ ਦੀ ਚੋਰੀ ਕਰਕੇ ਫ਼ਰਾਰ ਹੋ ਗਏ ਹਨ।

ਫ਼ੋਟੋ।
author img

By

Published : Sep 4, 2019, 11:55 AM IST

ਜਲੰਧਰ: ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਬੀਤੇ ਦਿਨੀਂ ਹਥਿਆਰਬੰਦ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਵਿੱਚ ਦੁਪਹਿਰ 12 ਵਜੇ ਕਰੀਬ 5 ਲੁਟੇਰੇ ਹਥਿਆਰ ਲੈ ਕੇ ਬੈਂਕ 'ਚ ਦਾਖ਼ਲ ਹੋਏ ਸਨ। ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਸਾਰਿਆਂ ਨੂੰ ਬੰਦਕ ਬਣਾ ਲਿਆ ਤੇ ਉਨ੍ਹਾਂ ਸਾਰਿਆ ਦੇ ਮੋਬਾਈਲ ਫੋਨ ਵੀ ਖੋਹ ਲਏ ਗਏ। ਦੱਸਣਯੋਗ ਹੈ ਕਿ ਬ੍ਰਾਂਚ ਵਿੱਚ ਉਸ ਮੌਕੇ ਕੋਈ ਵੀ ਸਕਿਊਰਿਟੀ ਗਾਰਡ ਮੌਜੂਦ ਨਹੀਂ ਸੀ।

ਵੀਡੀਓ

ਦਿਨ ਦਿਹਾੜੇ ਹੋਈ ਇਸ ਵਾਰਦਾਤ ਨੇ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇੰਨ੍ਹੀ ਵੱਡੀ ਵਾਰਦਾਤ ਹੋਣ ਦੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਦੀ ਜਾਂਚ ਦੌਰਾਨ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਬੈਂਕ ਲੁੱਟਣ ਦੀ ਸਾਰੀ ਕਹਾਣੀ ਦੱਸੀ ਹੈ। ਲੁੱਟ ਦੀ ਵਾਰਦਾਤ ਦੌਰਾਨ ਬੈਂਕ ਸਟਾਫ ਤੋਂ ਇਲਾਵਾ 8-10 ਗ੍ਰਾਹਕ ਵੀ ਸ਼ਾਮਲ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਫੜ ਲਿਆ ਜਾਵੇਗਾ।

Intro:ਜ਼ਿਲ੍ਹਾ ਕਪੂਰਥਲਾ ਦੇ ਤਹਿਤ ਆਉਂਦੇ ਸ਼ਹਿਰ ਫਗਵਾੜਾ ਵਿੱਚ ਹੁਸ਼ਿਆਰਪੁਰ ਰੋਡ ਤੇ ਪੰਜਾਬ ਨੈਸ਼ਨਲ ਬੈਂਕ ਵਿੱਚ ਹਥਿਆਰਬੰਦ ਲੁਟੇਰਿਆਂ ਨੇ ਧਾਵਾ ਬੋਲ ਲੱਖਾਂ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।Body:ਜਾਣਕਾਰੀ ਅਨੁਸਾਰ ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਵਿੱਚ ਸਵੇਰੇ ਪੰਜ ਲੁਟੇਰੇ ਹੱਥਾਂ ਵਿੱਚ ਪਿਸਤੌਲ ਲੈ ਦਾਖਲ ਹੋਏ ਅਤੇ ਆਉਂਦੇ ਹੀ ਉਨ੍ਹਾਂ ਨੇ ਸਾਰਿਆਂ ਨੂੰ ਗੰਨ ਪੁਆਇੰਟ ਤੇ ਲੈ ਕੇ ਉਨ੍ਹਾਂ ਦੇ ਮੋਬਾਈਲ ਸਨ ਲਈ ਦਿਨ ਦਿਹਾੜੇ ਹੋਈ ਇਸ ਵਾਰਦਾਤ ਨੇ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਇੰਨੀ ਵੱਡੀ ਵਾਰਦਾਤ ਹੋਣ ਦੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਲ ਪੈਦਾ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਬਾਈਟ: ਠਾਕੁਰ ( ਚਸ਼ਮਦੀਦ )

ਵਾਈਡ ਕੁਲਵੰਤ ਕੌਰ ( ਚਸ਼ਮਦੀਦ )

ਬਾਈਟ: ਸਤਿੰਦਰ ਸਿੰਘ ( ਐੱਸਐੱਸਪੀ ਕਪੂਰਥਲਾ )Conclusion:ਪੁਲਿਸ ਨੇ ਮੌਕੇ ਤੇ ਪਹੁੰਚ ਕੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ਾਂ ਦਾ ਜਲਦ ਜਲਦ ਫੜ ਦਿੱਤਾ ਜਾਵੇਗਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.