ਜਲੰਧਰ: 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਦਿੱਲੀ ਪੁਲਿਸ ਵੱਲੋਂ ਕਈ ਬੇਕਸੂਰੇ ਕਿਸਾਨਾਂ ’ਤੇ ਪਰਚੇ ਦਰਜ ਕਰ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਰੋਸ ਵੱਜੋਂ ਫਿਲੌਰ ਦੇ ਪਿੰਡ ਮੁਠੱਡਾ ਕਲਾਂ ਵਿਖੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਮੋਦੀ ਦਾ ਪੁਤਲਾ ਸਾੜਿਆ।
ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਕੀਤੇ ਪਰਚੇ ਰੱਦ ਕਰਨ ਅਤੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਮੌਕੇ ਸਰਪੰਚ ਕਾਂਤੀ ਮੋਹਨ ਨੇ ਕਿਹਾ ਕਿ ਜਲਦੀ ਹੀ ਉਹ ਕਿਸਾਨਾਂ ਦੇ ਪ੍ਰਧਾਨਾਂ ਦੇ ਨਾਲ ਮਿਲ ਕੇ ਮਹਾਂ ਪੰਚਾਇਤ ਦਾ ਸੱਦਾ ਦੇਣਗੇ। ਜਿਥੇ ਕਿ ਪਿੰਡਾਂ ਵਾਸੀਆਂ ਨੂੰ ਕਿਸਾਨੀ ਅੰਦੋਲਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਏਗਾ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਆਵਾਜ਼ ਹੋਰ ਉੱਚੀ ਕੀਤੀ ਜਾਵੇਗੀ।
ਇਸ ਮਹਾਂਪੰਚਾਇਤ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਪ੍ਰਧਾਨ ਵੀ ਮੌਜੂਦ ਰਹਿਣਗੇ ਅਤੇ ਉਹ ਖੁਦ ਲੋਕਾਂ ਨੂੰ ਜਾਗਰੂਕ ਕਰਨਗੇ।