ਕਪੂਰਥਲਾ: ਪੰਜਾਬ ਵਿੱਚ ਲੁੱਟ-ਖੋਹ ਅਤੇ ਕਤਲ (Gifts of looting and murder) ਦੀਆਂ ਵਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ ਅਤੇ ਮੁਲਜ਼ਮ ਸ਼ਰੇਆਮ ਦਿਨ-ਦਿਹਾੜੇ ਵਾਰਦਾਤ ਨੂੰ ਅੰਜਾਮ ਦੇ ਕੇ ਰਫੂ ਚੱਕਰ ਹੋ ਜਾਂਦੇ ਹਨ, ਪਰ ਹਮੇਸ਼ਾ ਸਖ਼ਤ ਸੁਰੱਖਿਆ ਦੇ ਦਾਅਵੇ ਕਰਨ ਵਾਲੇ ਪੰਜਾਬ ਪੁਲਿਸ (Punjab Police) ਸਿਰਫ਼ ਤੇ ਸਿਰਫ਼ ਮੂਕ ਦਰਸ਼ਕ ਬਣ ਕੇ ਵਾਰਦਾਤ ਨੂੰ ਵੇਖ ਦੀ ਰਹਿੰਦੀ ਹੈ।
ਅਜਿਹੀ ਹੀ ਇੱਕ ਵਾਰਦਾਤ ਫਗਵਾੜਾ ਦੇ ਪਿੰਡ ਨਸੀਰਾਬਾਦ (Nasirabad village of Phagwara) ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਰਿਵਾਰ ‘ਤੇ ਜਾਨ ਲੇਵਾ ਹਮਲਾ (attack on family) ਕੀਤਾ ਗਿਆ ਹੈ ਅਤੇ ਇਸ ਹਮਲੇ ਦੌਰਾਨ ਪਰਿਵਾਰ ਦੇ ਕੁਝ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ (The city's civil hospital) ਵਿੱਚ ਭਰਤੀ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ( city's civil hospital) ਵਿਖੇ ਦਾਖਲ ਢੇਰੂ ਸਿੰਘ ਨੇ ਦੱਸਿਆ, ਕਿ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤਾ ਪਿਆ ਸੀ, ਕਿ ਰਾਤ 8 ਵਜੇ ਦੇ ਕਰੀਬ ਇੱਕ ਗੱਡੀ ਅਤੇ ਮੋਟਰਸਾਈਕਲ ‘ਤੇ ਕੁੱਝ ਲੋਕ ਚਿੱਲਾਉਂਦੇ ਹੋਏ ਆਏ, ਜਿਨ੍ਹਾਂ ਨੇ ਉਨ੍ਹਾਂ ਦੇ ਘਰ ਉੱਪਰ ਇੱਟਾਂ, ਰੋੜਿਆ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦੇ ਬਾਹਰ ਖੜੇ 2 ਮੋਟਰਸਾਈਕਲਾਂ ਅਤੇ ਇੱਕ ਐਕਟਿਵਾ ਦੀ ਭੰਨਤੋੜ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਜਦੋਂ ਉਸ ਨੇ ਬਾਹਰ ਨਿਕਲ ਕੇ ਦੇਖਿਆ, ਤਾਂ ਸਾਡੇ ਪਿੰਡ ਦੇ ਹੀ ਜਗਤਾਰ ਸਿੰਘ ਪੁੱਤਰ ਨਿਰਮਲ ਸਿੰਘ ਜਿਸ ਨਾਲ ਕਿ ਉਨ੍ਹਾਂ ਦਾ ਜ਼ਮੀਨੀ ਵਿਵਾਦ ਹੈ। ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ 3 ਹਵਾਈ ਫਾਇਰ ਕਰਦੇ ਹੋਏ ਉੱਥੋਂ ਫਰਾਰ ਹੋ ਗਏ। ਭੱਜਦੇ ਹੋਏ ਇੱਕ ਮੋਟਰਸਾਈਕਲ ਸਟਾਰਟ ਨਾ ਹੋਣ ‘ਤੇ ਉਹ ਮੋਟਰਸਾਈਕਲ ਉੱਥੇ ਹੀ ਛੱਡ ਗਏ।
ਉਧਰ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ ਫਗਵਾੜਾ ਏ.ਆਰ.ਸ਼ਰਮਾ ਅਤੇ ਚੌਂਕੀ ਇੰਚਾਰਜ ਪਾਂਸ਼ਟਾ ਵਿਜੇ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਮੀਡੀਆ ਨਾਲ ਗੱਲਬਾਤ ਦੌਰਾਨ ਡੀ.ਐੱਸ.ਪੀ ਏ. ਆਰ.ਸ਼ਰਮਾ ਨੇ ਦੱਸਿਆ ਕਿ ਇਸ ਨੂੰ ਲੈ ਕੇ ਜਗਤਾਰ ਸਿੰਘ ਸਮੇਤ 2 ਵਿਅਕਤੀਆਂ ਉੱਪਰ ਬਾਈਨੇਮ ਅਤੇ 10-12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਹਾਲੇ ਗ੍ਰਿਫ਼ਤਾਰੀ (Arrest) ਤਾਂ ਨਹੀਂ ਹੋਈ, ਪਰ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਯੂਕਰੇਨ ਤੋਂ ਦਿੱਲੀ ਪਹੁੰਚੇ ਭਾਰਤੀ ਵਿਦਿਆਰਥੀ, ਕਿਹਾ- "ਅਸੀਂ ਦੂਤਾਵਾਸ ਦੀ ਸਲਾਹ 'ਤੇ ਅਮਲ ਕੀਤਾ"