ਜਲੰਧਰ: ਜ਼ਿਲ੍ਹੇ ਦੇ ਪੀਏਪੀ ਚੌਕ ਵਿਖੇ ਕੰਧ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵੀਡੀਓ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪਨੂੰ ਵੱਲੋਂ ਵਾਇਰਲ ਕੀਤੀ ਗਈ ਹੈ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਆਰਮਡ ਪੁਲਿਸ ਦੇ ਕੈਂਪਸ ਦੇ ਗੇਟ ਨੰਬਰ ਇੱਕ ਦੀ ਕੰਧ ’ਤੇ ਖਾਲਿਸਤਾਨ ਦੇ ਨਾਅਰੇ ਲਿਖਣ ਤੋਂ ਬਾਅਦ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜਾ ਕਰਦੇ ਹਨ। ਸਭ ਤੋਂ ਹੈਰਾਨ ਵਾਲੀ ਗੱਲ ਇਹ ਹੈ ਕਿ ਇਸ ਚੌਕੀ ਗੇਟ ’ਤੇ ਪੁਲਿਸ ਦਾ ਹਮੇਸ਼ਾ ਪਹਿਰਾ ਰਹਿੰਦਾ ਹੈ। ਫਿਲਹਾਲ ਮੁਲਾਜ਼ਮਾਂ ਵੱਲੋਂ ਪੇਂਟਿੰਗ ਨਾਲ ਨਾਅਰਿਆ ਨੂੰ ਮਿਟਾ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਜਲੰਧਰ ’ਚ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਜਲੰਧਰ ’ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਦੇਖਣ ਨੂੰ ਮਿਲੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਦੌਰੇ ਦੌਰਾਨ ਵੀ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਦੇਖਣ ਨੂੰ ਮਿਲੇ ਸੀ। ਉਸ ਸਮੇਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਈ ਗਈ ਸੀ।
ਇਹ ਵੀ ਪੜੋ: ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜਾਣੋਂ ਮਾਮਲਾ