ਜਲੰਧਰ: ਪੰਜਾਬ ’ਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਝਾੜ ਘੱਟ ਹੋਣ ਕਾਰਨ ਕਿਸਾਨ ਪਰੇਸ਼ਾਨ ਹਨ ਉੱਥੇ ਹੀ ਦੂਜੇ ਪਾਸੇ ਕਣਕ ਦੀ ਖਰੀਦ ਨੂੰ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੂੰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਘੱਟ ਖਰੀਦ ਨੂੰ ਲੈ ਕੇ ਹਾਲਾਤ ਅੱਜ ਤੋਂ ਪੰਦਰਾਂ ਸਾਲ ਪਹਿਲਾਂ ਵਾਂਗ ਹੋ ਗਏ ਹਨ। ਕਿਸਾਨ ਮੰਡੀਆਂ ਚ ਪਰੇਸ਼ਾਨ ਹੋ ਰਹੇ ਹਨ। ਕਣਕ ਦੀ ਘੱਟ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ ਪਰ ਸਰਕਾਰ ਚੁੱਪ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਇੱਕ ਕਿਸਾਨੀ ਸੂਬਾ ਹੈ ਪਰ ਜੋ ਹਾਲਾਤ ਇਸ ਸਮੇਂ ਨਜ਼ਰ ਆ ਰਹੇ ਹਨ ਉਸ ਤੋਂ ਲੱਗ ਰਿਹਾ ਹੈ ਕਿ ਪੰਜਾਬ ਵਿੱਚ ਸਰਕਾਰ ਜਿੱਥੇ ਪੰਜਾਬ ਦੀ ਜਵਾਨੀ ਨੂੰ ਵਿਦੇਸ਼ਾਂ ਤੋਂ ਲਿਆਉਣ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੀ ਕਿਸਾਨੀ ਵੀ ਸਰਕਾਰਾਂ ਕੋਲੋਂ ਨਹੀਂ ਸੰਭਾਲੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲੇ ਪਾਰਟੀ ਨੇ ਲੋਕਾਂ ਨੂੰ ਬਹੁਤ ਸਾਰੇ ਵਾਅਦੇ ਕੀਤੇ ਸੀ ਪਰ ਅੱਜ ਲਗਦਾ ਹੈ ਕਿ ਪੰਜਾਬ ਸਿਰਫ਼ ਜਵਾਨੀ ਤੋਂ ਹੀ ਨਹੀਂ ਬਲਕਿ ਕਿਸਾਨੀ ਤੋਂ ਵੀ ਵਾਂਝਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਕਿਸਾਨ ਪ੍ਰਾਈਵੇਟ ਏਜੰਸੀਆਂ ਨੂੰ ਆਪਣੀ ਫਸਲ ਵੇਚਣ ਨੂੰ ਮਜ਼ਬੂਰ ਹਨ ਜਦਕਿ ਸਰਕਾਰਾਂ ਵੱਲੋਂ ਇਸ ਬਾਬਤ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ।
ਇਹ ਵੀ ਪੜੋ: ਮੰਗ ਵੱਧਣ ਦੇ ਬਾਵਜੂਦ ਕਣਕ ਦੀ ਖ਼ਰੀਦ 15 ਸਾਲ ਦੇ ਹੇਠਲੇ ਪੱਧਰ 'ਤੇ