ਜਲੰਧਰ: ਸਬ ਇੰਸਪੈਕਟਰ ਦੇ ਅਹੁਦੇ 'ਤੇ ਤਾਇਨਾਤ ਪੁਲਿਸ ਅਫਸਰ ਵਿਪਨ ਕੁਮਾਰ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਸ਼ਨਿਚਰਵਾਰ ਦੀ ਰਾਤ ਨੂੰ ਵਿਪਨ ਕੁਮਾਰ ਵਲੋ ਅਪਣੀ ਸਰਵਿਸ ਰਿਵਾਲਵਰ ਸਾਫ਼ ਕਰਨ ਦੌਰਾਨ ਅਚਾਨਕ ਗੋਲ਼ੀ ਚੱਲਣ ਨਾਲ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਨੂੰ ਭੇਜ ਦਿੱਤਾ ਹੈ ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦਾ ਕਹਿਣਾ ਹੈ ਕਿ ਸੀਆਈਏ ਦਿਹਾਤ ਵਿੱਚ ਤਾਇਣਾਤ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਬੀਤੀ ਰਾਤ ਅਪਣੀ ਸਰਵਿਸ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ, ਇਸ ਦੌਰਾਨ ਅਚਾਨਕ ਗੋਲ਼ੀ ਚੱਲਣ ਨਾਲ ਉਸ ਦੀ ਮੌਤ ਹੋ ਗਈ, ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।