ETV Bharat / city

ਜਲੰਧਰ 'ਚ ਤੜਕਸਾਰ ਜੁੱਤੀਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ

author img

By

Published : Oct 14, 2020, 9:19 AM IST

Updated : Oct 14, 2020, 10:49 AM IST

ਜਲੰਧਰ ਦੇ ਮਾਡਲ ਟਾਊਨ ਇਲਾਕੇ 'ਚ ਤੜਕਸਾਰ ਅਰੋੜਾ ਪੰਜਾਬੀ ਜੁੱਤੀ ਦੇ ਸ਼ੋਅਰੂਮ 'ਚ ਭਿਆਨਕ ਅੱਗ ਲੱਗ ਗਈ। ਸ਼ੋਅਰੂਮ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।

ਜਲੰਧਰ 'ਚ ਤੜਕਸਾਰ ਜੁੱਤੀਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
ਜਲੰਧਰ 'ਚ ਤੜਕਸਾਰ ਜੁੱਤੀਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ

ਜਲੰਧਰ: ਮਾਡਲ ਟਾਊਨ ਇਲਾਕੇ 'ਚ ਤੜਕਸਾਰ ਅਰੋੜਾ ਪੰਜਾਬੀ ਜੁੱਤੀ ਦੇ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਦੀ ਟੀਮ ਨੇ ਭਾਰੀ ਮਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਹੈ।

ਸ਼ੋਅਰੂਮ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਦੁਕਾਨ ਦੇ ਮਾਲਕ ਅੰਕੁਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਦੁਕਾਨ 'ਤੇ ਕੰਮ ਕਰਨ ਵਾਲੇ ਮੁੰਡੇ ਨੇ ਉਨ੍ਹਾਂ ਨੂੰ ਅੱਗ ਲੱਗਣ ਬਾਰੇ ਜਾਣਕਾਰੀ ਦਿੱਤੀ ਸੀ। ਇਹ ਅੱਗ ਸਵੇਰੇ 6 ਵਜੇ ਦੇ ਕਰੀਬ ਲੱਗੀ। ਅੰਕੁਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੰਕੁਰ ਅਰੋੜਾ ਨੇ ਕਿਹਾ ਕਿ ਦੁਕਾਨ ਦੀ ਹਾਲਤ ਵੇਖ ਕੇ ਲਗਦਾ ਹੈ ਕਿ ਘਟੋ ਘੱਟ 90 ਲੱਖ ਦੇ ਕਰੀਬ ਕਰੀਬ ਉਨ੍ਹਾਂ ਦਾ ਨੁਕਸਾਨ ਹੋਇਆ ਹੈ।

ਇਸ ਮੌਕੇ ਅੱਗ ਬੁਝਾਊ ਦਸਤੇ ਦੇ ਅਧਿਕਾਰੀ ਦੀਦਾਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 7 ਵਜੇ ਦੇ ਲੱਗਭਗ ਪੁਲਿਸ ਨੇ ਫ਼ੋਨ ਕੀਤਾ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਮੁਤਾਬਕ ਅੱਗ ਬੁਝਾਉਣ ਵਿੱਚ ਘੱਟ ਤੋਂ ਘੱਟ ਪੰਜ ਗੱਡੀਆਂ ਦਾ ਪਾਣੀ ਲੱਗਿਆ ਹੈ।

Last Updated : Oct 14, 2020, 10:49 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.