ਜਲੰਧਰ: ਗੰਨਾ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜਲੰਧਰ ਵਿਖੇ ਪਿਛਲੇ ਚਾਰ ਦਿਨ੍ਹਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਹੁਣ ਕਿਸਾਨਾਂ ਦੇ ਇਸ ਮਸਲੇ ਨੂੰ ਲੈਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦੁਪਹਿਰ ਕਰੀਬ 3 ਵਜੇ ਮੀਟਿੰਗ ਹੋਵੇਗੀ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਭਲਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਅੱਗੇ ਪਾ ਦਿੱਤਾ ਹੈ।
ਜਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਦੇ ਨਾਲ ਨਾਲ ਸਰਕਾਰ ਇਸ ਮਸਲੇ ਨੂੰ ਜਲਦ ਹੱਲ ਕਰਨਾ ਚਾਹੁੰਦੀ ਹੈ ਤੇ ਇਸ ਮਸਲੇ ਨੂੰ ਲੈਕੇ ਕਿਸਾਨਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਹੀ ਅੱਜ ਕਿਸਾਨਾਂ ਸਰਕਾਰ ਵੱਲੋਂ ਭੇਜੇ ਖੇਤੀ ਮਾਹਿਰਾਂ ਦੇ ਨਾਲ ਅਤੇ ਪ੍ਰਸ਼ਾਸਨ ਦੇ ਅਧਿਾਕਾਰੀਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਾਣਾਕਾਰੀ ਦਿੱਤੀ ਹੈ ਕਿ ਭਲਕੇ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੀਟਿੰਗ ਹੋਵੇਗੀ।
ਕਿਸਾਨਾਂ ਨੇ ਦੱਸਿਆ ਕਿ ਜੇਕਰ ਉਨ੍ਹਾਂ ਦਾ ਮੀਟਿੰਗ ਦੇ ਵਿੱਚ ਸਰਕਾਰ ਕੋਈ ਹੱਲ ਕੱਢਦੀ ਹੈ ਤਾਂ ਉਹ ਆਪਣਾ ਧਰਨਾ ਵਾਪਸ ਲੈਣਗੇ। ਉਨ੍ਹਾਂ ਦੱਸਿਆ ਕਿ ਜੇਕਰ ਭਲਕੇ ਮਸਲੇ ਦਾ ਹੱਲ ਨਾ ਨਿਕਲਿਆ ਤਾਂ ਉਹ ਕੱਲ੍ਹ ਫਿਰ ਤੋਂ ਪੰਜਾਬ ਵਿੱਚ ਚੱਕਾ ਦਾ ਐਲਾਨ ਕਰ ਦੇਣਗੇ ਪਰ ਫਿਲਹਾਲ ਦੇ ਲਈ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਚੱਕਾ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਕਿਸਾਨ ਆਗੂ ਮਨਜੀਤ ਰਾਏ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਸ ਪੂਰੇ ਮਸਲੇ ਦਾ ਹੱਲ ਨਹੀਂ ਨਿਕਲਦਾ ਉਨ੍ਹਾਂ ਸਮਾਂ ਨੈਸ਼ਨਲ ਹਾਈਵੇਅ ਅਤੇ ਰੇਲਵੇ ਫਾਟਕ ਤੇ ਇਸੇ ਤਰ੍ਹਾਂ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ:ਮਲੋਟ ਵਿਖੇ ਕਿਸਾਨ ਜਥੇਬੰਦੀਆਂ ਨੇ ਸੁਖਬੀਰ ਬਾਦਲ ਦਾ ਕੀਤਾ ਵਿਰੋਧ