ਜਲੰਧਰ: ਪੰਜਾਬ 'ਚ ਕਈ ਥਾਵਾਂ 'ਤੇ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਜਿਸ ਨੂੰ ਠੱਲ ਪਾਉਣ ਲਈ ਜਿਥੇ ਪੁਲਿਸ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਉਥੇ ਹੀ ਆਮ ਲੋਕ ਵੀ ਹੁਣ ਮਦਦ ਲਈ ਅੱਗੇ ਆ ਰਹੇ ਹਨ। ਇਸ ਦੇ ਚੱਲਦਿਆਂ ਨਸ਼ੇ ਨੂੰ ਰੋਕਣ ਲਈ ਜਲੰਧਰ ਦੇ ਗਾਂਧੀ ਕੈਂਪ 'ਚ ਲੋਕਾਂ ਵਲੋਂ ਨੌਰਥ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨਾਲ ਮੀਟਿੰਗ ਵੀ ਕੀਤੀ ਗਈ।
ਇਸ ਦੇ ਚੱਲਦਿਆਂ ਕੌਂਸਲਰ ਅੰਜਲੀ ਭਗਤ ਵਲੋਂ ਇਲਾਕੇ 'ਚ ਨਸ਼ੇ ਨੂੰ ਖਤਮ ਕਰਨ ਲਈ ਬੀੜਾ ਵੀ ਚੁੱਕਿਆ ਗਿਆ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਪੁਲਿਸ ਦੀ ਮਦਦ ਨਾਲ ਸਰਚ ਅਭਿਆਨ ਵੀ ਚਲਾਇਆ ਗਿਆ, ਜਿਸ ਦੌਰਾਨ ਪੁਲਿਸ ਨੂੰ ਖਾਲੀ ਹੱਥ ਹੀ ਪਰਤਣਾ ਪਿਆ। ਇਸ ਨੂੰ ਲੈਕੇ ਸ਼ਰਾਰਤੀ ਅਨਸਰਾਂ ਵਲੋਂ ਮਹਿਲਾ ਕੌਂਸਲਰ ਦੀ ਗੱਡੀ ਦੀ ਭੰਨਤੋੜ ਕੀਤੀ ਗਈ। ਇਸ ਸਬੰਧੀ ਮਹਿਲਾ ਦਾ ਕਹਿਣਾ ਕਿ ਉਨ੍ਹਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਉਕਤ ਘਟਨਾ ਸੀਸੀਟੀਵੀ 'ਚ ਕੈਦ ਹੋ ਚੁੱਕੀ ਹੈ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਜਾਣਕਾਰੀ ਮਿਲੀ ਸੀ,ਜਿਸ ਨੂੰ ਲੈਕੇ ਉਨ੍ਹਾਂ ਵਲੋਂ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਲੋਕਾਂ ਦੀਆਂ ਜਾਨਾਂ ਬਚਾਉਣ ਲਈ 'ਫਾਇਰ ਬ੍ਰਿਗੇਡ ਵਿਭਾਗ' ਦਾ ਵੱਡਾ ਉਪਰਾਲਾ