ਜਲੰਧਰ: ਸਥਾਨਕ ਅੱਜ ਆਮ ਆਦਮੀ ਪਾਰਟੀ ਨੇ ਪ੍ਰੈਸਵਾਰਤਾ ਕੀਤੀ। ਇਸ ਦੌਰਾਨ 3 ਕਾਂਗਰਸੀ ਕਾਰਜਕਰਤਾ ਆਪ ਦਾ ਹਿੱਸਾ ਬਣੇੇ। ਆਪ ਪਾਰਟੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੇ ਕਿਹਾ ਕਿ ਆਪ ਪਰਿਵਾਰ ਵੱਡਾ ਹੋ ਰਿਹਾ ਹੈ। ਇਸ ਮੌਕੇ 'ਤੇ ਵਿਧਾਇਕ ਹਰਪਾਲ ਚੀਮਾ ਨੇ ਭਖਦੇ ਮੁੱਦਿਆਂ 'ਤੇ ਬਿਆਨ ਦਿੱਤੇ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ
- ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਹਿਲਾਂ 10 ਸਾਲਾਂ 'ਚ ਅਕਾਲੀ ਬੀਜੇਪੀ ਦੇ ਗਠਜੋੜ ਨੇ ਵਿਅਦਿਆਰਥੀਆਂ ਨੂੰ ਤੰਗ ਕੀਤਾ ਤੇ ਹੁਣ ਕਾਂਗਰਸ ਸਰਕਾਰ ਵੀ ਉਹੀ ਰਸਤੇ ਚੱਲ ਰਹੀ ਹੈ।ਤਿੰਨ ਕਾਂਗਰਸ ਕਾਰਜਕਾਰੀ ਹੋਏ ਆਪ 'ਚ ਸ਼ਾਮਿਲ
- ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਮਿਲ ਰਹੀਆਂ ਤੇ ਜਿਸ ਕਰਕੇ ਉਨ੍ਹਾਂ ਨੂੰ ਨੌਕਰੀ ਮਿਲਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਜਪਾ ਨੂੰ ਕਿਸਾਨ ਵਿਰੋਧੀ ਬਿਆਨਾਂ ਤੋਂ ਕਰਨਾ ਚਾਹੀਦਾ ਹੈ ਪਰਹੇਜ਼
- ਕਿਸਾਨੀ ਸੰਘਰਸ਼ ਦੇ ਬਾਰੇ ਗੱਲ ਕਰਦੇ ਹੋਏ ਚੀਮਾ ਨੇ ਕਿਹਾ ਕਿ ਭਾਜਪਾ ਨੂੰ ਕਿਸਾਨਾਂ ਦੇ ਵਿਰੁੱਧ 'ਤੇ ਗ਼ਲਤ ਬਿਆਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਅਜਿਹੇ ਬਿਆਨ ਦੇਸ਼ ਤੇ ਸੂਬੇ ਦਾ ਮਾਹੌਲ ਖਰਾਬ ਕਰ ਰਹੇ ਹਨ।
- ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਲੰਬਾ ਚੱਲ ਸਕਦੈ ਪਰ ਕਿਸਾਨ ਆਪਣੇ ਹੱਕਾਂ ਦੀ ਲੜਾਈ 'ਚ ਜੇਤੂ ਜ਼ਰੂਰ ਰਹਿਣਗੇ।