ਜਲੰਧਰ : ਜਲੰਧਰ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਇੱਕ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੰਮੂ-ਕਸ਼ਮੀਰ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦਾ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਦੇ ਡੀਐੱਸਪੀ ਸ਼ਿਵ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਕਾਰਵਾਈ ਕਰਦੇ ਹੋਏ ਜਲੰਧਰ ਦੇ ਪਠਾਨਕੋਟ ਬਾਈਪਾਸ ਹਾਈਵੇ ਉੱਤੇ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਇੱਕ ਟਰੱਕ ਵਿੱਚ ਵਿਸ਼ੇਸ਼ ਤੌਰ ਉੱਤੇ ਲਗਾਏ ਗਏ ਲੋਹੇ ਦੇ ਐਂਗਲ ਵਿੱਚ ਲੱਗਭੱਗ 20 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਸੀ.ਆਈ.ਏ ਅਧਿਕਾਰੀਆਂ ਵੱਲੋਂ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।