ਜਲੰਧਰ: ਹੁਸ਼ਿਆਰਪੁਰ ਰੋਡ 'ਤੇ ਸਥਿਤ ਕਸਬਾ ਆਦਮਪੁਰ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ 2 ਸਕੂਟਰੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ ਗਲਤ ਸਾਈਡ ਤੋਂ ਤੇਜ਼ ਰਫਤਾਰ ਇਨੋਵਾ ਗੱਡੀ ਜਲੰਧਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਸੀ। ਚਸ਼ਮਦੀਦਾਂ ਮੁਤਾਬਕ ਗੱਡੀ ਨੇ ਆ ਕੇ 2 ਸਕੂਟਰੀਆਂ ਨੂੰ ਟੱਕਰ ਮਾਰੀ ਸੀ। ਇਸ ਟੱਕਰ 'ਚ 2 ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਜ਼ਖ਼ਮੀਆਂ ਨੂੰ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਗੱਡੀ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।