ਜਲੰਧਰ: ਸੂਬੇ ’ਚ ਸੜਕੀ ਹਾਦਸੇ ਦਿਨ-ਪ੍ਰਤੀ-ਦਿਨ ਵਧਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਜਲੰਧਰ-ਫਗਵਾੜਾ ਜੀਟੀ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਫਗਵਾੜਾ ਜੀਟੀ ਰੋਡ ਤੇ ਦੇਰ ਰਾਤ ਟਰਾਲੇ ਨੇ ਬਾਈਕ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਚ ਮ੍ਰਿਤ ਐਲਾਨ ਦਿੱਤਾ ਗਿਆ।
ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਮੋਹਿੰਦਰ ਸਿੰਘ ਥਾਣਾ ਸਦਰ ਨੇ ਦੱਸਿਆ ਕਿ ਟਰਾਲੇ ਨੇ ਬਾਈਕ ਸਵਾਰਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਸੁੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਨਿਵਾਸੀ ਲੁਧਿਆਣਾ ਅਤੇ ਦੂਜੇ ਦੀ ਪਹਿਚਾਣ ਰਵੀ ਗੁਪਤਾ ਪੁੱਤਰ ਕੈਲਾਸ਼ ਗੁਪਤਾ ਵਾਸੀ ਨਿਊ ਵਿਜੇ ਨਗਰ ਜਲੰਧਰ ਦੇ ਰੂਪ ਵਿਖੇ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਮੌਕੇ ਤੇ ਟਰਾਲਾ ਕਬਜ਼ੇ ਵਿੱਚ ਲੈ ਦਿੱਤਾ ਗਿਆ ਹੈ ਅਤੇ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਦੋਨਾਂ ਨੂੰ ਪੋਸਟਮਾਰਟਮ ਦੇ ਲਈ ਭਿਜਵਾ ਦਿੱਤਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਇਨ੍ਹਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜੋ: ਟਿਕਰੀ ਬਾਰਡਰ ’ਤੇ ਵਾਪਰਿਆ ਵੱਡਾ ਹਾਦਸਾ, 3 ਕਿਸਾਨ ਬੀਬੀਆਂ ਦੀ ਮੌਤ