ETV Bharat / city

ਅਣਪਛਾਤੇ ਮੁਲਜ਼ਮਾਂ ਨੇ ਨਬਾਲਗ਼ ਨੂੰ ਬਣਾਇਆ ਹੈਵਾਨੀਅਤ ਦਾ ਸ਼ਿਕਾਰ

author img

By

Published : Mar 12, 2020, 1:00 PM IST

ਜਲੰਧਰ ਦੇ ਕਸਬਾ ਫਿਲੌਰ 'ਚ ਇੱਕ ਨਬਾਲਗ਼ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਿਲੌਰ ਪੁਲਿਸ ਮੌਕੇ 'ਤੇ ਪੁੱਜੀ ਤੇ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਫੋਟੋ
ਫੋਟੋ

ਜਲੰਧਰ: ਸਰਕਾਰ ਵੱਲੋਂ ਲੜਕੀਆਂ ਪ੍ਰਤੀ ਹੋ ਰਹੇ ਅਪਰਾਧਾਂ ਨੂੰ ਰੋਕਣ ਦੇ ਕਈ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਜ਼ਮੀਨੀ ਪੱਧਰ 'ਤੇ ਧੁੰਦਲੇ ਪੈਂਦੇ ਨਜ਼ਰ ਆ ਰਹੇ ਹਨ। ਕਸਬਾ ਫਿਲੌਰ ਦੇ ਪਿੰਡ ਬਿਲਗਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬੋਲਣ-ਸੁਣਨ 'ਚ ਅਸਮਰਥ ਨਬਾਲਗ਼ ਬੱਚੀ ਨਾਲ ਜਬਰ-ਜ਼ਨਾਹ ਕਰ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਫਿਲੌਰ ਜਬਰ-ਜਨਾਹ ਮਾਮਲਾ

ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ 13 ਸਾਲਾ ਦੀ ਨਬਾਲਗ਼ ਬੱਚੀ ਬੋਲ ਤੇ ਸੁਣ ਨਹੀਂ ਸਕਦੀ। ਬੀਤੀ ਸ਼ਾਮ ਉਹ ਦੁਕਾਨ ਤੋਂ ਸਾਮਾਨ ਲੈਣ ਲਈ ਗਈ ਸੀ ਤੇ ਵਾਪਸ ਨਾ ਮੁੜੀ। ਉਨ੍ਹਾਂ ਨੇ ਦੇਰ ਰਾਤ ਤੱਕ ਪੂਰੇ ਪਿੰਡ ਵਿੱਚ ਉਸ ਦੀ ਭਾਲ ਕੀਤੀ ਪਰ ਉਹ ਨਾ ਮਿਲੀ। ਸਵੇਰੇ ਦੇ ਸਮੇਂ ਉਸ ਦੀ ਲਾਸ਼ ਪਿੰਡ ਦੇ ਖੇਤਾਂ 'ਚੋਂ ਬਰਾਮਦ ਹੋਈ। ਪੀੜਤਾ ਦੇ ਪਰਿਵਾਰ ਨੇ ਬੱਚੀ ਨਾਲ ਜਬਰ-ਜ਼ਨਾਹ ਤੇ ਕਤਲ ਕੀਤੇ ਜਾਣ ਦਾ ਸ਼ੱਕ ਜ਼ਾਹਿਰ ਕੀਤਾ ਹੈ। ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤੇ ਜਾਣ ਦੀ ਅਪੀਲ ਕੀਤੀ ਹੈ।

ਹੋਰ ਪੜ੍ਹੋ :ਠੰਡ ਨੇ ਮੁੜ ਠਾਰੇ ਪੰਜਾਬੀ, ਕਈ ਥਾਂ 'ਤੇ ਮੀਂਹ ਦੇ ਨਾਲ ਹੋ ਰਹੀ ਗੜੇਮਾਰੀ

ਸੂਚਨਾ ਮਿਲਦੇ ਹੀ ਜਲੰਧਰ ਤੇ ਫਿਲੌਰ ਪੁਲਿਸ ਮੌਕੇ ਉੱਤੇ ਪੁਜੀ। ਫਿਲੌਰ ਦੇ ਡੀਐਸਪੀ ਦਵਿੰਦਰ ਅਤਰੀ ਨੇ ਦੱਸਿਆ ਕਿ ਜਬਰ ਜ਼ਨਾਹ ਦੀ ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ ਉੱਤੇ ਉਨ੍ਹਾਂ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.