ETV Bharat / city

ਸਿੱਖ ਸੰਗਤਾਂ ਨੂੰ ਇੱਕ ਵਾਰ ਫਿਰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਡੀਕ - Pakistan Narowal

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Kartarpur Corridor) ਦਾ ਲਾਂਘਾ ਖੋਲ੍ਹਣ ਲਈ ਸਿੱਖ ਸੰਗਤਾਂ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ। ਸਿੱਖ ਸੰਗਤਾਂ ਵਲੋਂ ਮੁੜ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਨੂੰ ਕਿਹਾ ਜਾ ਰਿਹਾ ਹੈ।

ਸਿੱਖ ਸੰਗਤਾਂ ਨੂੰ ਇੱਕ ਵਾਰ ਫਿਰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਡੀਕ
author img

By

Published : Oct 31, 2021, 2:47 PM IST

ਸਮੁੱਚੀ ਸਿੱਖ ਸੰਗਤ ਵਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਿੱਥੇ ਪਹਿਲਾਂ ਪ੍ਰੋ ਪਾਕਿਸਤਾਨੀ ਕਿਹਾ ਜਾਣ ਲੱਗਾ ਸੀ। ਹੁਣ ਸਿੱਖ ਸੰਗਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਪਾਰਟੀਆਂ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਰਕਾਰ ਨੂੰ ਕਿਹਾ ਜਾ ਰਿਹਾ ਹੈ। ਹੁਣ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਿਆਸੀ ਪਾਰਟੀਆਂ ਵਲੋਂ ਕੋਈ ਵੀ ਮੌਕਾ ਨਹੀਂ ਛੱਡਿਆ ਜਾ ਰਿਹਾ ਹੈ। ਨਵੰਬਰ ਦੇ ਅੱਧ ਮਹੀਨੇ ਵਿਚ ਜਾਂ ਦਸੰਬਰ ਦੇ ਸ਼ੁਰੂ ਵਿਚ ਚੋਣਾਂ ਦੀ ਮਿਤੀ ਐਲਾਨ ਹੋ ਜਾਣੀ ਹੈ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਹੁਣ ਕਰਤਾਰਪੁਰ ਲਾਂਘਾ ਖੁਲਵਾਉਣ ਦਾ ਸਿਹਰਾ ਆਪਣੇ ਸਿਰ ਲੈਣਾ ਚਾਹੁੰਦੀਆਂ ਹਨ।

ਸਿੱਖ ਸੰਗਤਾਂ ਨੂੰ ਇੱਕ ਵਾਰ ਫੇਰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਡੀਕ

ਨਵਜੋਤ ਸਿੱਧੂ ਨੇ ਇਮਰਾਨ ਖਾਨ ਦੀ ਤਾਜਪੋਸ਼ੀ 'ਤੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਕੀਤੀ ਸੀ ਗੱਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਮੂਲੀਅਤ ਕਰਨ ਗਏ ਨਵਜੋਤ ਸਿੰਘ ਸਿੱਧੂ ਵਲੋਂ ਆਰਮੀ ਚੀਫ ਬਾਜਵਾ ਨਾਲ ਗਲਵੱਕੜੀ ਪਾ ਕੇ ਕਰਤਾਰਪੁਰ ਲਾਂਘਾ ਖੁਲਵਾਉਣ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਦੀ ਇਸ ਗੱਲਵੱਕੜੀ ਦੇ ਕਈ ਮਾਇਨੇ ਸਿਆਸੀ ਪਾਰਟੀਆਂ ਵਲੋਂ ਕੱਢੇ ਗਏ ਸਨ। ਇਸ ਦੌਰਾਨ ਉਨ੍ਹਾਂ ਨੂੰ ਪ੍ਰੋ ਪਾਕਿਸਤਾਨੀ ਤੱਕ ਆਖ਼ ਦਿੱਤਾ ਗਿਆ ਸੀ। ਪਰ ਜਦੋਂ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਹਾਮੀ ਭਰੀ ਗਈ ਤਾਂ ਹਰ ਸਿਆਸੀ ਪਾਰਟੀ ਵਲੋਂ ਇਸ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕੀਤੀ ਗਈ। ਪਰ ਇਸ 'ਤੇ ਅਸਲੀਅਤ ਕੀ ਹੈ ਇਹ ਸਭ ਨੂੰ ਪਤਾ ਹੀ ਹੈ।

ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ ਪਰ ਕੋਰੋਨਾ ਵਾਇਰਸ ਕਾਰਨ ਇਹ 16 ਮਾਰਚ 2020 ਨੂੰ ਭਾਰਤ ਸਰਕਾਰ ਵੱਲੋਂ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ। ਮੰਨ੍ਹਿਆ ਜਾ ਰਿਹਾ ਸੀ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦਰਮਿਆਨ ਦੂਰੀਆਂ ਨੂੰ ਘੱਟ ਕਰੇਗਾ ਪਰ ਇਹ 4 ਮਹੀਨੇ ਹੀ ਖੁੱਲ੍ਹ ਪਾਇਆ।

ਪੂਰੀ ਦੁਨੀਆਂ ਵਿੱਚ ਰਹਿ ਰਹੀਆਂ ਸਿੱਖ ਸੰਗਤਾਂ ਹਮੇਸ਼ਾ ਗੁਰੂ ਘਰ ਜਾ ਕੇ ਆਪਣੀ ਅਰਦਾਸ ਵਿੱਚ ਇਸ ਗੱਲ ਨੂੰ ਸ਼ਾਮਲ ਕਰਦੀਆਂ ਨੇ ਕਿ ਸਿੱਖ ਸੰਗਤਾਂ ਨੂੰ ਪੰਥ ਤੋਂ ਵਿਛੜੇ ਗੁਰਧਾਮਾਂ ਦੀ ਸੇਵਾ ਸੰਭਾਲ ਵਾਹਿਗੁਰੂ ਬਖ਼ਸ਼ਣ। ਇਨ੍ਹਾਂ ਹੀ ਗੁਰੂ ਧਾਮਾਂ ਵਿੱਚੋਂ ਇਕ ਹੈ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ। ਇਹ ਸਥਾਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਗਰ ਦੇ ਨਾਲ ਲਗਦੀ ਭਾਰਤ ਪਾਕਿ ਦੀ ਸਰਹੱਦ ਤੋਂ ਮਹਿਜ਼ ਚਾਰ ਕਿਲੋਮੀਟਰ ਦੂਰ ਹੈ। ਜੋ ਪਾਕਿਸਤਾਨ ਨਾਰੋਵਾਲ (Pakistan Narowal) ਜ਼ਿਲ੍ਹੇ ਦੀ ਸ਼ਕਰਗੜ੍ਹ ਤਹਿਸੀਲ ਵਿਖੇ ਸਥਿਤ ਹੈ, ਜੋ ਪਾਕਿਸਤਾਨ ਦੇ ਸ਼ਹਿਰ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ। ਰਾਵੀ ਦਰਿਆ ਵਿੱਚ ਹੜ੍ਹ ਆਉਣ ਕਰਕੇ ਗੁਰਦੁਆਰਾ ਸਾਹਿਬ ਦੀ ਇਸ ਇਮਾਰਤ ਨੂੰ ਨੁਕਸਾਨ ਹੋਇਆ ਸੀ ਜਿਸ ਨੂੰ ਬਾਅਦ ਵਿੱਚ 1920 ਤੋਂ ਬਾਅਦ 9 ਸਾਲ ਤੱਕ ਮਹਾਰਾਜਾ ਪਟਿਆਲਾ (Maharaja Patiala) ਨੇ ਮੁੜ ਬਣਵਾਇਆ। ਜਿਸ ਤੋਂ ਬਾਅਦ 1995 ਵਿੱਚ ਪਾਕਿਸਤਾਨ ਸਰਕਾਰ (Government of Pakistan) ਨੇ ਇਸ ਦੀ ਉਸਾਰੀ ਦਾ ਕੰਮ ਕਰਵਾਇਆ।
ਆਖਿਰ ਕਿਉਂ ਸਿੱਖ ਸੰਗਤਾਂ ਕਰਦੀਆਂ ਨੇ ਕਰਤਾਰਪੁਰ ਸਾਹਿਬ ਦੀ ਸੇਵਾ ਸੰਭਾਲ ਅਤੇ ਦਰਸ਼ਨਾਂ ਦੀ ਅਰਦਾਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਅਖੀਰਲੇ ਸਮੇਂ ਵਿੱਚ ਉਨ੍ਹਾਂ ਦਾ ਪਰਿਵਾਰ ਇਸ ਜਗ੍ਹਾ 'ਤੇ ਰਿਹਾ ਹੈ ਅਤੇ ਇਸ ਸਥਾਨ ਉੱਪਰ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ। ਇਹ ਉਹ ਸਥਾਨ ਹੈ, ਜਿਸ ਨੂੰ ਸਿਰਫ਼ ਹਿੰਦੂ ਹੀ ਨਹੀਂ ਸਗੋਂ ਸਿੱਖ ਅਤੇ ਮੁਸਲਮਾਨ ਵੀ ਓਨੀ ਹੀ ਸ਼ਰਧਾ ਨਾਲ ਪੂਜਦੇ ਹਨ। ਅੱਜ ਸਿੱਖ ਸੰਗਤਾਂ ਇਸ ਅਸਥਾਨ ਦੀ ਸੇਵਾ ਸੰਭਾਲ ਅਤੇ ਦਰਸ਼ਨਾਂ ਲਈ ਵੀ ਅਰਦਾਸ ਇਸ ਲਈ ਕਰਦੀਆਂ ਹਨ ਕਿਉਂਕਿ ਆਜ਼ਾਦੀ ਦੌਰਾਨ ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਭਾਰਤ-ਪਾਕਿ ਸੀਮਾ ਵਿਖੇ ਪਾਕਿਸਤਾਨ ਦੀ ਸੀਮਾ ਦੇ ਅੰਦਰ ਵਹਿ ਗਏ। ਜਿਸ ਤੋਂ ਬਾਅਦ ਭਾਰਤ ਦੇ ਨਾਲ-ਨਾਲ ਦੇਸ਼ ਦੁਨੀਆਂ ਵਿੱਚ ਰਹਿ ਰਹੇ ਸਿੱਖਾਂ ਲਈ ਇਸ ਅਸਥਾਨ ਦੇ ਦਰਸ਼ਨ ਭਾਰਤੀ ਸੀਮਾ ਤੋਂ ਹੀ ਕਿਤੇ ਜਾਣ ਲੱਗੇ ਸੀ ਅਤੇ ਉਨ੍ਹਾਂ ਲੋਕਾਂ ਨੂੰ ਹੀ ਇਸ ਦੇ ਦਰਸ਼ਨ ਉੱਥੇ ਜਾ ਕੇ ਨਸੀਬ ਹੁੰਦੇ ਸਨ, ਜਿਨ੍ਹਾਂ ਨੂੰ ਪਾਕਿਸਤਾਨੀ ਸਰਕਾਰ ਵੀਜ਼ਾ ਦੇ ਦਿੰਦੀ ਸੀ। ਇਹੀ ਕਾਰਨ ਹੈ ਕਿ ਸਿੱਖ ਸੰਗਤਾਂ ਦੀ ਅਰਦਾਸ ਵਿਚ ਗੁਰੂ ਧਾਮਾਂ ਦੀ ਸੇਵਾ ਸੰਭਾਲ ਅਤੇ ਦਰਸ਼ਨਾਂ ਦੀ ਗੱਲ ਹਮੇਸ਼ਾਂ ਆਉਂਦੀ ਹੈ ਤਾਂ ਕਿ ਦੇਸ਼ ਦੁਨੀਆਂ ਵਿੱਚ ਰਹਿ ਰਹੀਆਂ ਸਿੱਖ ਸੰਗਤਾਂ ਇਸ ਦੇ ਦਰਸ਼ਨ ਉਸ ਸਥਾਨ ਉਪਰ ਜ਼ਾਕਿਰ ਕਰ ਸਕਣ ਅਤੇ ਉੱਥੇ ਜਾ ਕੇ ਸੇਵਾ ਵੀ ਕਰ ਸਕਣ।
ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਉਸ ਹਿੱਸੇ ਨਾਲ ਜੁੜਿਆ ਹੋਇਆ ਹੈ, ਜਿਥੇ ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਸ ਨਗਰ ਨੂੰ ਵਸਾਇਆ ਅਤੇ ਇਸ ਅਸਥਾਨ ਤੇ ਖੇਤੀ ਕਰਕੇ ਉਨ੍ਹਾਂ ਨੇ ਨਾਮ ਜਪੋ ਕਿਰਤ ਕਰੋ ਅਤੇ ਵੰਡ ਕੇ ਛਕੋ ਦਾ ਫਲਸਫ਼ਾ ਦਿੱਤਾ . ਇਹ ਉਹ ਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ ਅਤੇ ਇਸੇ ਅਸਥਾਨ ਤੇ ਉਨ੍ਹਾਂ ਨੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਗੁਰਗੱਦੀ ਸੌਂਪੀ ਸੀ ਜਿਨ੍ਹਾਂ ਨੂੰ ਭਾਈ ਲਹਿਣਾ ਜੀ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਹੈ। ਇਤਿਹਾਸਕਾਰਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਅਸਥਾਨ ਉੱਪਰ 17 ਸਾਲ 5 ਮਹੀਨੇ ਅਤੇ 9 ਦਿਨ ਬਿਤਾਏ ਸਨ। ਇਸੇ ਸਥਾਨ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਪਰਿਵਾਰ ਆ ਕੇ ਵੱਸ ਗਿਆ ਸੀ ਅਤੇ ਇਸੇ ਸਥਾਨ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ-ਪਿਤਾ ਦਾ ਦੇਹਾਂਤ ਵੀ ਹੋਇਆ ਸੀ।
ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਵਿੱਚ ਇਮਰਾਨ ਖ਼ਾਨ ਆਏ ਸਾਹਮਣੇ
ਸਿੱਖਾਂ ਦੀ ਇਹ ਅਰਦਾਸ ਉਦੋਂ ਪੂਰੀ ਹੋਈ ਜਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਇਸ ਲਾਂਘੇ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਅਤੇ ਭਾਰਤ ਵੱਲੋਂ ਵੀ ਗਰਮਜੋਸ਼ੀ ਨਾਲ ਇਸ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ ਸਿੱਧੂ, ਭਾਰਤ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਵੀ ਮੌਜੂਦ ਰਹੇ। ਦੋਹਾਂ ਦੇਸ਼ਾਂ ਦੀ ਪਹਿਲ ਤੋਂ ਬਾਅਦ ਆਖ਼ਿਰ 72 ਸਾਲਾਂ ਤੋਂ ਬਾਅਦ ਇਸ ਲਾਂਘੇ ਨੂੰ ਖੋਲ੍ਹ ਦਿੱਤਾ ਗਿਆ। ਹਾਲਾਂਕਿ ਇਸ ਦੌਰਾਨ ਦੋਹਾਂ ਦੇਸ਼ਾਂ ਦੇ ਨੇਤਾਵਾਂ ਵੱਲੋਂ ਦਿੱਤੇ ਗਏ ਬਿਆਨ ਅਤੇ ਕ੍ਰੈਡਿਟ ਵਾਰ ਕਾਫ਼ੀ ਚਰਚਾ ਵਿੱਚ ਰਹੀ।
ਆਖਿਰ ਕਿਉਂ ਬੰਦ ਕੀਤਾ ਗਿਆ ਕਰਤਾਰਪੁਰ ਲਾਂਘਾ
72 ਸਾਲਾਂ ਬਾਅਦ ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਅਤੇ ਉੱਥੇ ਜਾ ਕੇ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਸੀ ਉਹ ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਤੋਂ ਉਸ ਵੇਲੇ ਖੁੰਝ ਗਿਆ ਜਦ ਪੂਰੀ ਦੁਨੀਆ ਵਿਚ ਕੋਰੋਨਾ ਵਰਗੀ ਭਿਆਨਕ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਅਤੇ ਜਿੱਥੇ ਪੂਰੀ ਦੁਨੀਆਂ ਇੱਕ ਦੂਜੇ ਤੋਂ ਘੱਟ ਗਈ, ਉੱਥੇ ਦੋਹਾਂ ਸਰਕਾਰਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜਦ ਤਕ ਦੁਨੀਆ ਵਿੱਚੋਂ ਕੋਰੋਨਾ ਖ਼ਤਮ ਨਹੀਂ ਹੋ ਜਾਂਦਾ ਤਦ ਤਕ ਕਰਤਾਰਪੁਰ ਲਾਂਘੇ ਨੂੰ ਬੰਦ ਕਰ ਦਿੱਤਾ ਜਾਵੇ। ਅੱਜ ਕਰੀਬ ਡੇਢ ਸਾਲ ਤੋਂ ਬਾਅਦ ਵੀ ਇਹ ਲਾਂਘਾ ਬੰਦ ਹੈ ਅਤੇ ਸਿੱਖ ਸੰਗਤਾਂ ਇੱਕ ਵਾਰ ਫਿਰ ਇਸ ਦੇ ਦਰਸ਼ਨਾਂ ਅਤੇ ਸੇਵਾ ਸੰਭਾਲ ਦੀ ਅਰਦਾਸ ਕਰ ਰਹੀਆਂ ਹਨ।
ਕਰਤਾਰਪੁਰ ਸਾਹਿਬ ਲਾਂਘੇ 'ਤੇ ਰਾਜਨੀਤਕ ਪ੍ਰਕਿਰਿਆ
ਕਰਤਾਰਪੁਰ ਸਾਹਿਬ ਲਾਂਘੇ ਉੱਪਰ ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ ਦਾ ਕਹਿਣਾ ਹੈ ਕਿ ਸਿੱਖ ਸੰਗਤਾਂ ਦੀ ਲੰਮੀ ਉਡੀਕ ਤੋਂ ਬਾਅਦ ਇਸ ਅਸਥਾਨ ਦੇ ਦਰਸ਼ਨ ਨਸੀਬ ਹੋਏ ਸਨ ਪਰ ਥੋੜ੍ਹੇ ਚਿਰ ਬਾਅਦ ਹੀ ਕੋਰੋਨਾ ਕਰਕੇ ਇਸ ਨੂੰ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਜਦ ਵੀ ਅਰਦਾਸ ਕਰਦੀਆਂ ਨੇ ਉਸ ਅਰਦਾਸ ਵਿੱਚ ਪੰਥ ਤੋਂ ਵਿਛੜੇ ਗੁਰਧਾਮਾਂ ਦੀ ਸੇਵਾ ਸੰਭਾਲ ਦੀ ਅਰਦਾਸ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿਥੇ ਪਾਕਿਸਤਾਨ ਸਰਕਾਰ ਵੱਲੋਂ ਇਸ ਲਾਂਘੇ ਨੂੰ ਖੋਲ੍ਹਣ ਦਾ ਕੋਈ ਵੀ ਇਤਰਾਜ਼ ਨਹੀਂ ਹੈ ਅਤੇ ਭਾਰਤ ਵਿੱਚ ਵੀ ਕੋਰੋਨਾ ਵਰਗੀ ਭਿਆਨਕ ਬਿਮਾਰੀ ਤਕਰੀਬਨ ਇਸ ਹੱਦ ਤਕ ਠੀਕ ਹੋ ਚੁੱਕੀ ਹੈ ਕਿ ਭਾਰਤ ਵਿਚ ਅੱਜ ਸਕੂਲ, ਕਾਲਜ, ਗੁਰਦੁਆਰੇ, ਮੰਦਰ ਤੱਕ ਪੂਰੀ ਤਰ੍ਹਾਂ ਖੁੱਲ ਚੁੱਕੇ ਹਨ। ਪਰ ਬਾਵਜੂਦ ਇਸਦੇ ਅਜੇ ਵੀ ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦੇ ਰਹੀ। ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਇਹ ਗੁਜ਼ਾਰਿਸ਼ ਕੀਤੀ ਗਈ ਹੈ ਕਿ ਕਰਤਾਰਪੁਰ ਲਾਂਘੇ ਨੂੰ ਛੇਤੀ ਖੋਲ੍ਹਿਆ ਜਾਵੇ ਤਾਂ ਕਿ ਸਿੱਖ ਸੰਗਤਾਂ ਇੱਕ ਵਾਰ ਫਿਰ ਇਸ ਅਸਥਾਨ 'ਤੇ ਜਾ ਕੇ ਦਰਸ਼ਨ ਕਰ ਸਕੇ।
ਓਧਰ ਇਸ ਮਾਮਲੇ 'ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦਾ ਕਹਿਣਾ ਹੈ ਕਿ ਉਹ ਖ਼ੁਦ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਚਾਹੁੰਦੇ ਹਨ ਕਿ ਛੇਤੀ ਇਸ ਲਾਂਘੇ ਨੂੰ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਗੁਰੂ ਘਰ ਜਾ ਕੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਕਰਤਾਰਪੁਰ ਲਾਂਘੇ ਨੂੰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਨਹੀਂ ਖੋਲ੍ਹਿਆ ਗਿਆ ਉਹ ਸ਼ਾਇਦ ਕੋਰੋਨਾ ਦੇ ਤੀਸਰੇ ਫੇਸ ਕਰਕੇ ਹੈ ਤਾਂ ਕਿ ਲੋਕ ਕੋਰੋਨਾ ਦੀ ਤੀਜੀ ਵੇਵ ਤੋਂ ਬਚ ਸਕਣ।

ਇਹ ਵੀ ਪੜ੍ਹੋ-G20 ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ: ਭਾਰਤ ਅਗਲੇ ਸਾਲ 5 ਬਿਲੀਅਨ ਤੋਂ ਵੱਧ ਕੋਵਿਡ ਵੈਕਸੀਨ ਡੋਜ਼ ਦਾ ਉਤਪਾਦਨ ਕਰਨ ਲਈ ਤਿਆਰ

ETV Bharat Logo

Copyright © 2024 Ushodaya Enterprises Pvt. Ltd., All Rights Reserved.