ਜਲੰਧਰ : ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੰਡੀ ਵਿੱਚ ਕਣਕ ਦੀ ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਣਕ ਖਰੀਦ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਣਕ ਦੀ ਕੁਆਲਿਟੀ ਦੀ ਜਾਂਚ ਕੀਤੀ ਅਤੇ ਮੰਡੀ ਬੋਰਡ ਵੱਲੋਂ ਦਾਣਾ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਣ ਦਾ ਭਰੋਸਾ ਵੀ ਦਿੱਤਾ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਪਿਛਲੇ ਸਾਲ 5.39 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ ਅਤੇ 2019-20 'ਚ 5.50 ਲੱਖ ਮੀਟ੍ਰਿਕ ਟਨ ਖ਼ਰੀਦ ਦੀ ਸੰਭਾਵਨਾ ਹੈ ਅਤੇ ਖ਼ਰੀਦ ਲਈ ਸ਼ਹਿਰ ਵਿੱਚ 78 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ |