ਜੰਲਧਰ: ਪੰਜਾਬ ਵਿੱਚ ਜ਼ੁਰਮ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਦੇ ਚੱਲਦਿਆਂ ਅੱਜ ਜਲੰਧਰ ਦੇ ਕਸਬੇ ਆਦਮਪੁਰ ਵਿੱਚ ਇੱਕ ਨੌਜਵਾਨ ਦੀ 2 ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਤੇ ਸਲੂਨ ਵਿੱਚ ਵੜਦਿਆਂ ਹੀ ਦੋਵਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਘਟਣਾ ਸਬੰਧੀ ਜਾਣਕਾਰੀ ਦਿੰਦਿਆਂ ਆਦਮਪੁਰ ਦੇ ਡੀਐਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਣਾ ਆਦਮਪੁਰ ਵਿੱਚ ਜਤਿੰਦਰਾ ਪੈਲੇਸ ਦੇ ਨਜ਼ਦੀਕ ਇੱਕ ਸਲੂਨ ਵਿੱਚ ਵਾਪਰੀ ਜਿੱਥੇ ਦੋ ਨੌਜਵਾਨਾਂ 'ਤੇ ਹਮਲਾ 2 ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ।
ਉਨ੍ਹਾਂ ਦੱਸਿਆ ਕਿ ਸੈਲੂਨ ਵਿੱਚ ਦੋ ਨੌਜਵਾਨ ਵਾਲ ਕਟਵਾਉਣ ਦੇ ਲਈ ਆਏ ਹੋਏ ਸਨ ੳਸ ਸਮੇਂ ਹੀ 2 ਨਕਾਬਪੋਸ਼ ਵਿਅਕਤੀਆਂ ਸਲੂਨ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ 'ਚ ਰੇਰੂ ਪਿੰਡ ਦੇ ਨਿਵਾਸੀ ਸਾਗਰ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਤੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੱਤਿਆ ਦਾ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ
ਉਥੇ ਇਹ ਪਤਾ ਚੱਲਿਆ ਕਿ ਮ੍ਰਿਤਕ ਨੌਜਵਾਨ ਦੀ ਕੁਝ ਦਿਨ ਪਹਿਲੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਈ ਸੀ,ਜਿਸ ਵਿੱਚ ਉਹ ਜਲੰਧਰ ਦੇ ਮਸ਼ਹੂਰ ਗਰੁੱਪ ਦੇ ਇੱਕ ਮੈਂਬਰ ਨੂੰ ਕੁੱਟਦਾ ਹੋਇਆ ਦਿਖਾਈ ਦੇ ਰਿਹਾ ਸੀ।