ਜਲੰਧਰ : ਸ਼ਹਿਰ ਦੇ ਲੰਮਾ ਪਿੰਡ ਇਲਾਕੇ 'ਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦੁਕਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਮੁਤਾਬਕ ਮ੍ਰਿਤਕ ਹਿਮਾਚਲ ਪ੍ਰਦੇਸ਼ ਤੋਂ ਸਬੰਧਤ ਸੀ।
ਮ੍ਰਿਤਕ ਦੀ ਪਛਾਣ ਰਾਮ ਕਿਸ਼ਨ ਵਸਨੀਕ ਜ਼ਿਲ੍ਹਾ ਊਨਾ ਵਜੋਂ ਹੋਈ ਹੈ। ਸਥਾਨਕ ਲੋਕਾਂ ਅਤੇ ਮ੍ਰਿਤਕ ਦੇ ਭਰਾ ਨੇ ਦੱਸਿਆ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਕ ਟਾਇਰ ਬਣਾਉਣ ਵਾਲੀ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਦਾ ਸੀ।
ਲੌਕਡਾਊਨ ਦੇ ਚਲਦੇ ਕੰਮ ਨਾ ਹੋਣ ਕਾਰਨ ਰਾਮ ਕਿਸ਼ਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ, ਜਿਸ ਦੇ ਚਲਦੇ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਇਸ ਦੇ ਚਲਦੇ ਉਸ ਨੇ ਦੇਰ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਬਾਰੇ ਪਤਾ ਲਗਦੇ ਹੀ ਇਲਾਕਾ ਵਾਸੀਆਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।
ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਬਾਰੇ ਦੱਸਦੇ ਹੋਏ ਐਸਐਚਓ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।