ਜਲੰਧਰ: ਸ਼ਹਿਰ ਦੇ ਗੁਰੂ ਨਾਨਕ ਪੁਰਾ ਇਲਾਕੇ 'ਚ ਸਥਿਤ ਫਾਟਕ ਉੱਤੇ ਰੇਲ ਗੱਡੀ ਦੀ ਚਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਜਾਰੀ ਹੈ।
ਮ੍ਰਿਤਕ ਦੀ ਪਛਾਣ 28 ਸਾਲਾ ਰਾਜਿੰਦਰ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ ਗੁਰੂ ਨਾਨਕ ਪੁਰਾ ਇਲਾਕੇ ਦਾ ਨਿਵਾਸੀ ਹੈ। ਲਾਈਨਾਂ ਪਾਰ ਕਰਦੇ ਹੋਏ ਅਚਾਨਕ ਨੌਜਵਾਨ ਚੰਡੀਗੜ੍ਹ ਤੋਂ ਜਲੰਧਰ ਵੱਲ ਨੂੰ ਆ ਰਹੀ ਚੰਡੀਗੜ੍ਹ ਇੰਟਰਸਿੱਟੀ ਐਕਸਪ੍ਰੈਸ ਰੇਲ ਗੱਡੀ ਦੀ ਚਪੇਟ ਵਿੱਚ ਆ ਗਿਆ। ਇਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦੇ ਜੀਆਰਪੀ ਥਾਣਾ ਜਲੰਧਰ ਦੇ ਏਐਸਆਈ ਪਰਮਜੀਤ ਸਿੰਘ ਮੌਕੇ 'ਤੇ ਪੁੱਜੇ। ਪੁਲਿਸ ਅਧਿਕਾਰੀ ਨੇ ਦੱਸਿਆ ਮ੍ਰਿਤਕ ਸ਼ਾਮ ਦੇ ਸਮੇਂ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ। ਲਾਈਨਾਂ ਪਾਰ ਕਰਦੇ ਹੋਏ ਦੂਜੇ ਪਾਸੇ ਤੋਂ ਰੇਲ ਗੱਡੀ ਆ ਰਹੀ ਸੀ ਜਿਸ ਦਾ ਉਸ ਨੂੰ ਪਤਾ ਨਹੀਂ ਲਗਾ ਤੇ ਰੇਲ ਗੱਡੀ ਦੀ ਚਪੇਟ 'ਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।