ਲੁਧਿਆਣਾ: ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿਥੇ 11 ਸਾਲ ਦੀ ਇਕ ਨਾਬਾਲਿਗ ਬੱਚੀ ਨੇ ਬੱਚੇ ਨੂੰ ਜਨਮ (11-year-old girl gave birth to a baby boy) ਦਿੱਤਾ ਹੈ ਅਤੇ ਇਸ ਸਬੰਧੀ ਪਰਿਵਾਰ ਵੱਲੋਂ ਲੁਧਿਆਣਾ ਦੇ ਕੂੰਮਕਲਾਂ ਠਾਣੇ ਨੂੰ ਜਾਣਕਾਰੀ ਵੀ ਦਿੱਤੀ ਗਈ ਹੈ।
ਇਹ ਵੀ ਪੜੋ: ਚੁਣੌਤੀਆਂ ਨਾਲ ਭਰਿਆ ਭਗਵੰਤ ਮਾਨ ਦਾ ਇਹ ਸਾਲ, ਜਾਣੋ ਕੀ ਕਹਿੰਦੀ ਹੈ ਕੁੰਡਲੀ
ਜਾਣਕਾਰੀ ਮੁਤਾਬਕ ਇਕ ਨੌਜਵਾਨ ਵੱਲੋਂ ਨਾਬਾਲਿਗ ਨੂੰ ਵਿਆਹ ਦਾ ਝਾਂਸਾ ਦੇ ਕੇ 10 ਕੁਝ ਮਹੀਨੇ ਪਹਿਲਾਂ ਉਸ ਨਾਲ ਇਹ ਕੁਕਰਮ ਕੀਤਾ ਗਿਆ ਸੀ, ਪੀੜਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਨਾਬਾਲਿਗ ਪੀੜਤ ਇੱਕ ਫੈਕਟਰੀ ਵਿੱਚ ਕੰਮ ਕਰ ਦੀ ਹੈ ਆਪਣੇ ਪਰਿਵਾਰ ਦੇ ਨਾਲ ਰਹਿੰਦੀ ਹੈ ਮੁਲਜ਼ਮ ਵੱਲੋਂ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਗਿਆ ਅਤੇ ਫਿਰ ਉਸ ਦੇ ਨਾਲ ਕੁਕਰਮ ਕੀਤਾ ਗਿਆ।
ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਜਦੋਂ ਉਨ੍ਹਾਂ ਦੇ ਹੀ ਇਲਾਕੇ ’ਚ ਰਹਿਣ ਵਾਲੀ ਇਕ ਮਹਿਲਾ ਨੂੰ ਸਾਰੀ ਗੱਲ ਦੱਸੀ ਤਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਮਹਿਲਾ ਨੇ ਉਨ੍ਹਾਂ ਦੀ ਮਦਦ ਕਰਨ ਦੀ ਥਾਂ ਮੁਲਜ਼ਮ ਦਾ ਸਾਥ ਦਿੱਤਾ ਅਤੇ ਉਨ੍ਹਾਂ ਨੂੰ ਪੈਸੇ ਦਿਵਾਉਣ ਦੀ ਗੱਲ ਕਹਿਣ ਲੱਗੀ ਤੇ ਜਦੋਂ ਪਰਿਵਾਰ ਨਹੀਂ ਮੰਨਿਆ ਤਾਂ ਉਹ ਨਾਬਾਲਿਗ ਬੱਚੀ ਨੂੰ ਆਪਣੇ ਨਾਲ ਲੈ ਗਈ ਅਤੇ ਉਸ ਤੇ ਕਾਫ਼ੀ ਜ਼ੁਲਮ ਵੀ ਕੀਤੇ।
ਇਹ ਵੀ ਪੜੋ: ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਦਿੱਤਾ ਅਸਤੀਫਾ, ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ
ਬਾਅਦ ਵਿੱਚ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਦੀ ਮਦਦ ਨਾਲ ਬੱਚੀ ਨੂੰ ਉਸ ਮਹਿਲਾ ਦੇ ਚੁੰਗਲ ਚੋਂ ਛੁਡਵਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਚ ਦਾਖਲ ਕਰਵਾਇਆ ਗਿਆ ਅਤੇ ਉਥੇ ਬੱਚੀ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।