ਲੁਧਿਆਣਾ: ਸਥਾਨਕ ਇਲਾਕੇ 'ਚ ਪੁਲਿਸ ਨੇ ਖੰਡੇ ਬਾਟੇ ਦੀ ਬੇਅਦਬੀ ਕਰਨ ਵਾਲੇ 11 ਨੌਜਵਾਨਾਂ 'ਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁੱਲਾਂਪੁਰ ਦਾਖਾ 'ਚ ਛਾਪੇਮਾਰੀ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਪ੍ਰੀਤ ਅਤੇ ਤਰਨਜੀਤ ਵਜੋਂ ਹੋਈ ਹੈ। ਪੁਲਿਸ ਨੇ ਕੁੱਲ ਗਿਆਰਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੀ 25 ਜੂਨ ਨੂੰ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਕੁੱਝ ਨੌਜਵਾਨ ਸ਼ਰਾਬ ਦਾ ਸੇਵਨ ਕਰਦੇ ਸਮੇਂ ਜੈਕਾਰੇ ਲਾ ਰਹੇ ਸਨ ਅਤੇ ਸ਼ਰਾਬ ਦੀ ਤੁਲਨਾ ਅੰਮ੍ਰਿਤ ਨਾਲ ਕਰ ਰਹੇ ਸਨ ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਇਨ੍ਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕਰਵਾਇਆ ਸੀ। ਸਿੱਖ ਜਥੇਬੰਦੀਆਂ ਦੁਆਰਾ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਢਾਬੇ 'ਤੇ ਗੈਰਕਾਨੂੰਨੀ ਤਰੀਕੇ ਨਾਲ ਤੇਲ ਵੇਚਣ ਦਾ ਪੁਲਿਸ ਨੇ ਕੀਤਾ ਪਰਦਾਫ਼ਾਸ਼
ਬਲਜੀਤ ਸਿੰਘ ਦਾਦੂਵਾਲ ਸ਼ੁੱਕਰਵਾਰ ਨੂੰ ਪੁਲਿਸ ਨੂੰ ਅਲਟੀਮੇਟਮ ਦੇ ਕੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਵਰਿਆਮ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਇਸ ਮਾਮਲੇ ਦੇ ਹੱਲ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਸੀ, ਜਿਸ ਵੱਲੋਂ ਲਗਾਤਾਰ ਛਾਪੇਮਾਰੀ ਦੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਦੋ ਮੁਲਜ਼ਮ ਮੁੱਲਾਂਪੁਰ ਦਾਖਾ 'ਚ ਲੁਕੇ ਹੋਏ ਹਨ, ਜਿੱਥੋਂ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।