ETV Bharat / city

ਕਾਰਾਂ ਵਿਚੋਂ ਲੈਪਟਾਪ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ - ਜੁਆਇੰਟ ਸੀਪੀ ਭਾਗੀਰਥ ਮੀਣਾ

ਲੁਧਿਆਣਾ ਪੁਲਿਸ ਨੇ ਇੱਕ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਨ੍ਹਾਂ 5 ਲੈਪਟਾਪ ਅਤੇ 1 ਦੋਪਹੀਆ ਵਾਹਨ ਬਰਾਮਦ ਕੀਤੇ ਹਨ।

3 ਚੋਰ 5 ਲੈਪਟਾਪ ਤੇ 1 ਦੋਪਹੀਆ ਵਾਹਨ ਸਣੇ ਕਾਬੂ

author img

By

Published : Aug 25, 2020, 5:37 PM IST

ਲੁਧਿਆਣਾ: ਸਥਾਨਕ ਪੁਲਿਸ ਨੇ ਇੱਕ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਚੋਰਾਂ ਕੋਲੋ 5 ਲੈਪਟਾਪ ਅਤੇ 1 ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਮਾਮਲਾ ਦਰਜ ਕਰ ਲਿਆ ਹੈ।

ਕਾਰਾਂ ਵਿਚੋਂ ਲੈਪਟਾਪ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਜਾਣਕਾਰੀ ਮੁਤਾਬਕ ਇਹ ਚੋਰ ਸ਼ਹਿਰ ਵਿੱਚ ਪਾਰਕਿੰਗ ਅਤੇ ਸੜਕ ਕਿਨਾਰੇ ਖੜ੍ਹੇ ਕਾਰਾਂ ਤੋਂ ਲੈਪਟਾਪ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲੈਂਦੇ ਸਨ। ਇਹ ਚੋਰ ਸ਼ਹਿਰ 'ਚ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਜੁਆਇੰਟ ਸੀਪੀ ਭਾਗੀਰਥ ਮੀਣਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਟਰੇਸ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਤੋਂ ਚੋਰੀ ਕੀਤੇ 5 ਲੈਪਟਾਪ ਅਤੇ ਇੱਕ ਦੋਪਹੀਆ ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਲੰਬੇ ਸਮੇਂ ਤੋਂ ਸ਼ਹਿਰ ਵਿੱਚ ਇਸ ਕਿਸਮ ਦੇ ਅਪਰਾਧਾਂ ਨੂੰ ਅੰਜ਼ਾਮ ਦੇ ਰਹੇ ਸਨ। ਮੁਲਜਮਾਂ 'ਤੇ ਇਸ ਤੋਂ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੋਂ ਅਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.