ਲੁਧਿਆਣਾ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਵੀਕੈਂਡ ਲੌਕਡਾਊਨ ਸ਼ੁਰੂ ਕਰ ਦਿੱਤਾ ਗਿਆ ਹੈ।
ਲੁਧਿਆਣਾ 'ਚ ਨਵੇਂ ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਚਾਰ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਛਾਉਣੀ ਮੁਹੱਲਾ, ਇਸਲਾਮਗੰਜ ,ਸਾਂਸੀ ਮੁਹੱਲਾ ਅਤੇ ਹਬੀਬਗੰਜ ਸ਼ਾਮਲ ਹੈ। ਇਸ ਤੋਂ ਪਹਿਲਾ ਲੁਧਿਆਣਾ 'ਚ ਇੱਕ ਕੰਟੇਨਮੈਂਟ ਜ਼ੋਨ ਸੀ।
ਇਸ ਮੌਕੇ ਇਥੇ ਪੁਲਿਸ ਮੁਲਾਜ਼ਮ ਅਤੇ ਸਿਹਤ ਵਿਭਾਗ ਦੀ ਟੀਮ ਤਾਇਨਾਤ ਕੀਤੀ ਗਈ ਹੈ। ਛਾਉਣੀ ਮੁਹੱਲੇ ਵਿੱਚ ਹੁਣ ਤੱਕ 21 ਕੋਰੋਨਾ ਪੌਜ਼ੀਟਿਵ ਮਰੀਜ਼ਾ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ਕੰਟੇਨਮੈਂਟ ਜ਼ੋਨ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਥੇ ਸਿਹਤ ਵਿਭਾਗ ਦੀ ਟੀਮ ਇਲਾਕੇ 'ਚ ਆਉਣ ਜਾਣ ਵਾਲੇ ਲੋਕਾਂ ਦੀ ਜਾਂਚ ਕਰ ਰਹੀ ਹੈ। ਇਲਾਕੇ 'ਚ ਮੈਡੀਕਲ ਅਤੇ ਲੋੜਵੰਦ ਚੀਜਾਂ ਦੀ ਦੀ ਦੁਕਾਨਾਂ ਹੀ ਖੋਲ੍ਹਿਆ ਗਈਆਂ ਹਨ।
ਇਸ ਮੌਕੇ ਡਿਊਟੀ ਉੱਤੇ ਮੌਜੂਦ ਏਐਸਆਈ ਲਲਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਬਿਨ੍ਹਾਂ ਕਿਸੇ ਜ਼ਰੂਰੀ ਕੰਮ ਦੇ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਜਾਣ ਜਾਂ ਇਲਾਕੇ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਵੱਲੋਂ ਪੂਰੀ ਸਖ਼ਤੀ ਕੀਤੀ ਗਈ ਹੈ ਤਾਂ ਜੋ ਸਮਾਜਿਕ ਦੂਰੀ ਨੂੰ ਕਾਇਮ ਰੱਖਿਆ ਜਾ ਸਕੇ। ਸਿਹਤ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਆਉਣ ਜਾਣ ਵਾਲੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਵਿੱਚ 342 ਪਾਜ਼ੀਟਿਵ ਕੇਸ ਹਨ। ਇਨ੍ਹਾਂ ਚੋਂ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।