ETV Bharat / city

ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ’ਤੇ ਮਿਲੀ ਇੱਕ ਹੋਰ ਸ਼ਿਕਾਇਤ, ਪੁਲਿਸ ਨੇ ਲਿਆ ਵੱਡਾ ਐਕਸ਼ਨ - 5 ਲੋਕਾਂ ਦੇ ਖਿਲਾਫ ਮਾਮਲਾ ਦਰਜ

ਲੁਧਿਆਣਾ ਕੁਮਕਲਾ ਪਿੰਡ ’ਚ ਨਾਜਾਇਜ਼ ਮਾਈਨਿੰਗ ਮਾਮਲੇ ਖਿਲਾਫ ਕਾਰਵਾਈ ਕਰਦੇ ਹੋਏ 5 ਲੋਕਾਂ ਨੂੰ ਗ੍ਰਿਫਤਾਰ (5 Arrested For Illegal Mining At Village koom kalan) ਕੀਤਾ ਗਿਆ ਹੈ। ਨਾਲ ਹੀ ਛਾਪੇਮਾਰੀ ਦੌਰਾਨ ਪੁਲਿਸ ਨੇ ਇੱਕ ਜੇਸੀਬੀ ਮਸ਼ੀਨ ਅਤੇ 3 ਟਿੱਪਰ ਬਰਾਮਦ ਕੀਤੇ ਗਏ ਹਨ।

ਨਾਜ਼ਾਇਜ ਮਾਈਨਿੰਗ ਖਿਲਾਫ ਵੱਡੀ ਕਾਰਵਾਈ
ਨਾਜ਼ਾਇਜ ਮਾਈਨਿੰਗ ਖਿਲਾਫ ਵੱਡੀ ਕਾਰਵਾਈ
author img

By

Published : Mar 26, 2022, 1:13 PM IST

Updated : Mar 26, 2022, 1:51 PM IST

ਲੁਧਿਆਣਾ: ਜ਼ਿਲ੍ਹੇ ਦੇ ਕੁਮਕਲਾ ਪਿੰਡ ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਾਜਾਇਜ਼ ਮਾਈਨਿੰਗ ਦੇ ਮਾਮਲੇ ਚ ਪੁਲਿਸ ਨੇ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਦੁਆਰਾ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ’ਤੇ ਇਸ ਸਬੰਧੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

5 ਲੋਕ ਕੀਤੇ ਕਾਬੂ: ਦੱਸ ਦਈਏ ਕਿ ਮਾਮਲੇ ਸਬੰਧੀ ਜਾਣਕਾਰੀ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਮੁੰਡੀਆ ਵੱਲੋਂ ਪੁਲਿਸ ਦੀ ਟੀਮ ਦੇ ਨਾਲ ਛਾਪੇਮਾਰੀ ਕੀਤੀ ਗਈ। ਮਾਮਲੇ ਸਬੰਧੀ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੌਕੇ ’ਤੇ ਇੱਕ ਜੇਸੀਬੀ ਮਸ਼ੀਨ ਅਤੇ 3 ਟਿੱਪਰ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੂਮਕਲਾਂ ਦੇ ਐੱਸਐੱਚਓ ਰਾਜਬੀਰ ਸਿੰਘ ਨੇ ਦੱਸਿਆ ਕਿ ਪਿੰਡ ਬਲੀਏਵਾਲ ਵਿੱਚ ਗੈਰਕਾਨੂੰਨੀ ਮਾਈਨਿੰਗ ਦੀ ਜਾਣਕਾਰੀ ਉਨ੍ਹਾਂ ਨੂੰ ਮਿਲੀ ਸੀ ਮੌਕੇ ’ਤੇ ਪੁਲਿਸ ਪਾਰਟੀ ਪਹੁੰਚੀ ਅਤੇ ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਵੀ ਨਾਲ ਗਏ। ਜਿਸ ਤੋਂ ਬਾਅਦ ਮੌਕੇ ’ਤੇ ਇੱਕ ਜੇਸੀਬੀ ਮਸ਼ੀਨ ਜੋ ਕਿ ਟਿੱਪਰ ਭਰ ਰਹੀ ਸੀ ਜਦਕਿ ਦੋ ਖਾਲੀ ਟਿੱਪਰ ਵੀ ਬਰਾਮਦ ਹੋਏ ਅਤੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕੋਲ ਮਾਈਨਿੰਗ ਦੀ ਕੋਈ ਵੀ ਪਰਮਿਸ਼ਨ ਨਹੀਂ ਸੀ।

ਪੁਲਿਸ ਨੇ ਲਿਆ ਵੱਡਾ ਐਕਸ਼ਨ

ਫਿਲਹਾਲ ਉਨ੍ਹਾਂ ਵੱਲੋਂ ਇਸ ਉਪਰੰਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਤਿੰਨ ਟਿੱਪਰ ਚਾਲਕ ਸਣੇ ਜੇਸੀਬੀ ਚਾਲਕ ਨੂੰ ਪੁਲਿਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਇੰਨਾ ਹੀ ਨਹੀਂ ਟਿੱਪਰਾਂ ਅਤੇ ਜੇਸੀਬੀ ਦੇ ਮਾਲਕ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਿੱਪਰ ਅਤੇ ਜੇਸੀਬੀ ਮਸ਼ੀਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ।

ਸੀਐੱਮ ਵੱਲੋਂ ਕੀਤਾ ਗਿਆ ਸੀ ਨੰਬਰ ਜਾਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਨੰਬਰ ਪੰਜਾਬ ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਲਈ ਜਾਰੀ ਕੀਤਾ ਗਿਆ ਹੈ ਜਿਸ ’ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਖਿਲਾਫ ਆਡਿਓ ਅਤੇ ਵੀਡੀਓ ਸਾਂਝੀ ਕਰ ਸਕਦਾ ਹੈ।

ਇਹ ਹੈ ਨੰਬਰ: ਸੀਐੱਮ ਭਗਵੰਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜ਼ੱਦੀ ਪਿੰਡ ਖਟਕੜ ਕਲਾਂ ਵਿਖੇ ਐਂਟੀ ਕਰੱਪਸ਼ਨ ਐਕਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜੋ ਕਿ 9501 200 200 ਹੈ।

ਇਹ ਵੀ ਪੜੋ: ਥਰਮਲ ਪਲਾਂਟਾਂ ’ਚ ਕੋਲੇ ਦੀ ਕਮੀ, ਡੂੰਘਾ ਹੋ ਸਕਦਾ ਹੈ ਬਿਜਲੀ ਸੰਕਟ

Last Updated : Mar 26, 2022, 1:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.