ਲੁਧਿਆਣਾ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 74ਵੇਂ ਆਜ਼ਾਦੀ ਦਿਹਾੜੇ ਮੌਕੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ। ਉੱਥੇ ਹੀ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ।
ਕੋਰੋਨਾ ਵਾਇਰਸ ਦੇ ਚਲਦੇ ਸਟੇਡੀਅਮ 'ਚ ਭਾਰੀ ਇੱਕਠ ਨਹੀਂ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਭਿੱਆਚਾਰਕ ਪ੍ਰੋਗਰਾਮ ਨਹੀਂ ਕਰਵਾਏ ਗਏ। ਇਸ ਮੌਕੇ ਸਮਾਜਿਕ ਦੂਰੀ, ਮਾਸਕ ਤੇ ਕੋਰੋਨਾ ਤੋਂ ਬਚਾਅ ਦੀ ਹਦਾਇਤਾਂ ਦੀ ਪਾਲਣਾ ਕੀਤੀ ਗਈ।