ETV Bharat / city

ਪ੍ਰਵਾਸੀ ਮਜ਼ਦੂਰਾਂ ਲਈ ਲੁਧਿਆਣਾ ਤੋਂ ਰਵਾਨਾ ਹੋਈਆਂ 8 ਸਪੈਸ਼ਲ ਰੇਲਗੱਡੀਆਂ - ਐਮਪੀ ਰਵਨੀਤ ਬਿੱਟੂ

ਪੰਜਾਬ 'ਚ ਲਗਾਤਾਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਹੁਣ ਤੱਕ ਲੁਧਿਆਣਾ ਜ਼ਿਲ੍ਹੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 125 ਹੋ ਚੁੱਕੀ ਹੈ।

ਫੋਟੋ
ਫੋਟੋ
author img

By

Published : May 9, 2020, 10:39 AM IST

ਲੁਧਿਆਣਾ: ਕਰਫਿਊ ਦੌਰਾਨ ਜ਼ਿਲ੍ਹੇ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਲਈ ਸਪੈਸ਼ਲ ਰੇਲਗੱਡੀਆਂ ਚਲਾਏ ਜਾਣ ਮਗਰੋਂ ਲਗਾਤਾਰ ਆਪੋ- ਆਪਣੇ ਸੂਬਿਆਂ ਵੱਲ ਪ੍ਰਵਾਸ ਕਰ ਰਹੇ ਹਨ। ਲੁਧਿਆਣਾ ਸਟੇਸ਼ਨ ਤੋਂ ਰੋਜ਼ਾਨਾ ਉੱਤਰ ਪ੍ਰਦੇਸ਼, ਬਿਹਾਰ ਤੇ ਝਾਰਖੰਡ ਆਦਿ ਲਈ ਰੇਲਗੱਡੀਆਂ ਰਵਾਨਾ ਹੋ ਰਹੀਆਂ ਹਨ। ਲੁਧਿਆਣਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਪਹੁੰਚਾਉਣ ਲਈ ਅੱਜ ਲੁਧਿਆਣਾ ਸਟੇਸ਼ਨ ਤੋਂ 8 ਹੋਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਜਾਣਗੀਆਂ।

ਪ੍ਰਵਾਸੀ ਮਜ਼ਦੂਰਾਂ ਲਈ ਸਪੈਸ਼ਲ ਰੇਲਗੱਡੀਆਂ

ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬੇ ਲਈ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ 'ਚ ਰੱਖਿਆ ਗਿਆ। ਇੱਥੇ ਉਨ੍ਹਾਂ ਨੂੰ ਖਾਣਾ, ਪਾਣੀ ਤੇ ਹੋਰਨਾਂ ਲੋੜਵੰਦ ਵਸਤੂਆਂ ਦਿੱਤੀਆਂ ਜਾਂਦੀਆਂ ਹਨ। ਰੇਲਗੱਡੀ ਰਾਹੀਂ ਭੇਜਣ ਤੋਂ ਪਹਿਲਾਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਜ਼ਦੂਰਾਂ ਦੀ ਕੋਵਿਡ-19 ਨਾਲ ਸਬੰਧਤ ਥਰਮਲ ਸਕ੍ਰੀਨਿੰਗ ਵੀ ਕੀਤੀ ਜਾਂਦੀ ਹੈ। ਇਸ ਮੌਕੇ ਪ੍ਰਵਾਸੀ ਮਜ਼ਦੂਰਾਂ ਨੇ ਪ੍ਰਸ਼ਾਸ਼ਨ ਵੱਲੋਂ ਦਿੱਤੇ ਜਾ ਰਹੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਖੁਸ਼ ਹਨ, ਕਿਉਂਕਿ ਹੁਣ ਉਹ ਆਪਣੇ ਘਰ ਜਾ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਰੇਲਗੱਡੀਆਂ ਰਾਹੀਂ ਘਰ ਭੇਜਿਆ ਜਾ ਰਿਹਾ ਹੈ ਤੇ ਉਨ੍ਹਾਂ ਲਈ ਗੱਡੀ 'ਚ ਖਾਣ-ਪੀਣ ਦੇ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਅੱਜ ਪ੍ਰਵਾਸੀ ਮਜ਼ਦੂਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਤੇ ਐਮਪੀ ਰਵਨੀਤ ਬਿੱਟੂ ਗੁਰੂ ਨਾਨਕ ਸਟੇਡੀਅਮ ਪੁਜੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਲਈ ਰੋਜ਼ਾਨਾ ਵੱਖ-ਵੱਖ ਸੂਬਿਆਂ ਲਈ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦਾ ਟੈਸਟ ਕਰਵਾਉਣ ਮਗਰੋਂ ਹੀ ਇਨ੍ਹਾਂ ਨੂੰ ਭੇਜਿਆ ਜਾ ਰਿਹਾ ਹੈ।

ਐਮਪੀ ਰਵਨੀਤ ਬਿੱਟੂ ਨੇ ਕਿਹਾ ਕਿ ਰੋਜ਼ਾਨਾਂ 5-8 ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਰੇਲਗੱਡੀਆਂ ਰਾਹੀਂ 5 ਹਜ਼ਾਰ ਤੋਂ ਵੱਧ ਲੋਕਾਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਕਰੀਬਨ 7 ਲੱਖ ਪ੍ਰਵਾਸੀ ਮਜ਼ਦੂਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਉੱਥੇ ਜਾ ਕੇ ਵੀ 15 ਦਿਨ ਲਈ ਇਕਾਂਤਵਾਸ ਵਿੱਚ ਹੀ ਰਹਿਣਾ ਪਵੇਗਾ, ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਨਾ ਜਾਣ ਦੀ ਅਪੀਲ ਕੀਤੀ, ਕਿਉਂਕਿ ਹੁਣ ਸਰਕਾਰ ਵੱਲੋਂ ਫੈਕਟਰੀਆਂ ਚਲਾਉਣ ਦੀ ਅਗਿਆ ਦੇ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.