ਲੁਧਿਆਣਾ: ਸੂਬੇ ਭਰ ’ਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਨ੍ਹਾਂ ਵਾਰਦਾਤਾਂ ਦੇ ਕਾਰਨ ਹੀ ਲੋਕਾਂ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਵਪਾਰੀ ਤੋਂ ਪੈਸੇ ਨਾ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਮਾਮਲੇ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਸੀਸੀਟੀਵੀ ਚ ਦੇਖਿਆ ਜਾ ਸਕਦਾ ਹੈ ਕਿ ਗੱਡੀ ਦਾ ਪਿੱਛਾ ਕਰਦੇ ਮੋਟਰਸਾਈਕਲ ਸਵਾਰ ਉਤਰਦਿਆਂ ਹੀ ਕਾਰ ਤੋਂ ਉਤਰੇ ਵਪਾਰੀ ’ਤੇ ਹਮਲਾ ਬੋਲ ਦਿੰਦੇ ਹਨ ਅਤੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਮਾਮਲੇ ਦੀ ਸੀਸੀਟੀਵੀ ਫੁਟੇਜ ਨੂੰ ਵੇਖ ਕੇ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਬਦਮਾਸ਼ਾਂ ਦੇ ਹੌਂਸਲੇ ਕਿੰਨੇ ਜਿਆਦਾ ਬੁਲੰਦ ਹਨ। ਲੁਟੇਰੇ ਤਕਰੀਬਨ 9 ਲੱਖ ਰੁਪਏ ਲੁੱਟ (9 lakh looted from factory owner) ਕੇ ਲੈ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮਾਮਲੇ ਸਬੰਧੀ ਫੈਕਟਰੀ ਮਾਲਕ ਨੇ ਦੱਸਿਆ ਕਿ ਲੁਟੇਰਿਆਂ ਵੱਲੋਂ ਸਵੇਰੇ ਸਮੇਂ ਇਹ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਲ ਛੇ ਲੁਟੇਰੇ ਸੀ ਅਤੇ ਸਾਢੇ ਨੌਂ ਲੱਖ ਦੇ ਕਰੀਬ ਲੁਟੇਰੇ ਲੁੱਟ ਕੇ ਫ਼ਰਾਰ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਤਸਵੀਰਾਂ ਵੀ ਖੰਗਾਲੀਆਂ ਜਾ ਰਹੀਆਂ ਹਨ।
ਇਹ ਵੀ ਪੜੋ: ਟਰੱਕ ਨੇ ਐਕਟਿਵਾ ਸਵਾਰ ਨੂੰ ਦਰੜਿਆ