ਲੁਧਿਆਣਾ: ਐਸਟੀਐਫ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਡਾਬਾ ਰੋਡ ਤੇ ਨਾਕਾ ਲਗਾ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮੋਟਰਸਾਈਕਲ ਉਪਰ ਆ ਰਹੇ ਮੁਲਜ਼ਮ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਗਈ ਤਾਂ ਉਸ ਤੋਂ 200 ਗ੍ਰਾਮ ਹੈਰੋਇਨ ਤੇ 20 ਹਜ਼ਾਰ ਦੀ ਡ੍ਰਗ ਮਨੀ ਬਰਾਮਦ ਕੀਤੀ ਗਈ।
ਇਹ ਵੀ ਪੜੋ: ਪਟਾਕਿਆਂ ਨਾਲ ਭਰੀ ਰੇਹੜੀ 'ਚ ਧਮਾਕਾ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ
ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜਾਰ ਵਿੱਚ ਹੈਰੋਇਨ ਦੀ ਕੀਮਤ 1 ਕਰੋੜ 10 ਲੱਖ ਰੁਪਏ ਦੇ ਆਸ ਪਾਸ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਤਸਕਰੀ ਦਾ ਕੰਮ ਕਰ ਰਿਹਾ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਬੇਅਦਬੀ ਅਤੇ ਗੋਲੀਕਾਂਡ ਲਈ ਬਾਦਲ ਜ਼ਿੰਮੇਵਾਰ-ਰਵਨੀਤ ਬਿੱਟੂ