ETV Bharat / city

ਲੁਧਿਆਣਾ ਦੇ ਜਮਾਲਪੁਰ 'ਚ ਇੱਕ ਪਰਿਵਾਰ 'ਤੇ ਜਾਨਲੇਵਾ ਹਮਲਾ, ਵਾਰਦਾਤ ਸੀਸੀਟੀਵੀ 'ਚ ਕੈਦ - Ludhiana crime

ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ੰਕਰ ਕਾਲੋਨੀ 'ਚ ਸ਼ਰੇਆਮ ਕੁਝ ਅਣਪਛਾਤੇ ਲੋਕਾਂ ਨੇ ਇੱਕ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।

ਫ਼ੋਟੋ।
author img

By

Published : Nov 21, 2019, 8:10 PM IST

ਲੁਧਿਆਣਾ: ਜਮਾਲਪੁਰ ਸਥਿਤ ਸ਼ੰਕਰ ਕਾਲੋਨੀ 'ਚ ਇੱਕ ਪਰਿਵਾਰ 'ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀਆਂ ਸੀਸੀਟੀਵੀ ਤਸਵੀਰਾਂ ਵੀ ਕੈਮਰੇ 'ਚ ਕੈਦ ਹੋ ਗਈਆਂ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ

ਜਾਣਕਾਰੀ ਮੁਤਾਬਕ ਸ਼ੰਕਰ ਕਾਲੋਨੀ 'ਚ ਕੁੱਝ ਨੌਜਵਾਨਾਂ ਨੇ ਇੱਟਾਂ, ਰੋੜੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਘਰ 'ਤੇ ਹਮਲਾ ਕਰ ਦਿੱਤਾ। ਇਸ ਤੋਂ ਅਲਾਵਾ ਉਨ੍ਹਾਂ ਘਰ ਦੇ ਬਾਹਰ ਖੜ੍ਹੀ ਗੱਡੀਆਂ ਦੀ ਭੰਨ ਤੋੜ ਕੀਤੀ। ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰਿਆਂ 'ਚ ਕੈਦ ਗਈ।

ਇਸ ਮਾਮਲੇ 'ਚ ਪੀੜਤਾ ਨੇ ਦੱਸਿਆ ਕਿ ਅਨੁਜ, ਸੂਰਜ ਅਤੇ ਉਸ ਦੇ ਕੁਝ ਸਾਥੀਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਲੋਕਾਂ ਨੇ ਉਸ ਦਾ ਕੜਾ ਮਾਰ ਕੇ ਸਿਰ ਵੀ ਪਾੜ ਦਿੱਤਾ। ਪੀੜਤ ਨੇ ਮੰਗ ਕੀਤੀ ਹੈ ਕਿ ਉਸ ਦਾ ਜੋ ਵੀ ਨੁਕਸਾਨ ਹੋਇਆ ਉਸ ਦੀ ਭਰਪਾਈ ਕਰਵਾਈ ਜਾਵੇ।

ਦੂਜੇ ਪਾਸੇ ਥਾਣਾ ਜਮਾਲਪੁਰ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਮੋਬਾਈਲ ਨੂੰ ਲੈ ਕੇ ਦੋਹਾਂ ਵਿਚਾਲੇ ਕੋਈ ਪੁਰਾਣੀ ਰੰਜਿਸ਼ ਚਲ ਰਹੀ ਸੀ, ਜਿਸ ਦੇ ਚੱਲਦਿਆਂ ਮੁਲਜ਼ਮ ਦੇ ਕਹਿਣ ਮੁਤਾਬਕ ਅਨੁਜ ਅਤੇ ਸੂਰਜ ਦੇ ਸਾਥੀਆਂ ਨੇ ਉਸ 'ਤੇ ਹਮਲਾ ਕੀਤਾ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ।

Intro:Hl..ਲੁਧਿਆਣਾ ਦੇ ਜਮਾਲਪੁਰ ਚ ਇੱਕ ਪਰਿਵਾਰ ਤੇ ਜਾਨਲੇਵਾ ਹਮਲਾ, ਵਾਰਦਾਤ ਸੀਸੀਟੀਵੀ ਚ ਕੈਦ..

Anchor...ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ੰਕਰ ਕਾਲੋਨੀ ਚ ਇੱਕ ਪਰਿਵਾਰ ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਕੈਮਰੇ ਚ ਕੈਦ ਹੋ ਗਈਆਂ ਨੇ ਮੌਕੇ ਤੇ ਪਹੁੰਚੀ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ..

Body:Vo...1 ਇਹ ਤਸਵੀਰਾਂ ਦੇ ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ੰਕਰ ਕਾਲੋਨੀ ਦੀਆਂ ਜਿੱਥੇ ਕੁੱਝ ਨੌਜਵਾਨ ਇੱਟਾਂ ਰੋੜੇ ਅਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਘਰ ਤੇ ਹਮਲਾ ਕਰ ਦਿੰਦੇ ਨੇ ਬਾਹਰ ਖੜ੍ਹੀ ਗੱਡੀਆਂ ਦੀ ਭੰਨ ਤੋੜ ਕਰਦੇ ਨੇ..ਅਤੇ ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਚ ਕੈਦ ਹੋ ਜਾਂਦੀ ਹੈ..ਪੀੜਤਾ ਨੇ ਦੱਸਿਆ ਕਿ ਅਨੁਜ ਸੂਰਜ ਅਤੇ ਉਸ ਦੇ ਕੁਝ ਸਾਥੀਆਂ ਨੇ ਉਨ੍ਹਾਂ ਤੇ ਹਮਲਾ ਕੀਤਾ..ਅਤੇ ਉਸ ਦਾ ਕੜਾ ਮਾਰ ਕੇ ਸਿਰ ਵੀ ਪਾੜ ਦਿੱਤਾ.ਪੀੜਤ ਨੇ ਮੰਗ ਕੀਤੀ ਹੈ ਕਿ ਉਸ ਦਾ ਜੋ ਵੀ ਨੁਕਸਾਨ ਹੋਇਆ ਉਸ ਦੀ ਭਰਪਾਈ ਕਰਵਾਈ ਜਾਵੇ..

Byte..ਪੀੜਤ

Vo..2 ਉਧਰ ਦੂਜੇ ਪਾਸੇ ਥਾਣਾ ਜਮਾਲਪੁਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੋਬਾਈਲ ਨੂੰ ਲੈ ਕੇ ਦੋਵਾਂ ਵਿਚਕਾਰ ਕੋਈ ਪੁਰਾਣੀ ਰੰਜਿਸ਼ ਸੀ ਜਿਸ ਦੇ ਚੱਲਦਿਆਂ ਮੁਲਜ਼ਮ ਦੇ ਕਹਿਣ ਮੁਤਾਬਕ ਅਨੁਜ ਅਤੇ ਸੂਰਜ ਦੇ ਸਾਥੀਆਂ ਨੇ ਉਸ ਤੇ ਇਹ ਹਮਲਾ ਕੀਤਾ ਜਿਸ ਦੀ ਤਫਤੀਸ਼ ਜਾਰੀ ਹੈ..

Byte..ਹਰਭਜਨ ਸਿੰਘ ਥਾਣਾ ਮੁਖੀ ਜਮਾਲਪੁਰ

Conclusion:Clozing..ਸੋ ਲੁਧਿਆਣਾ ਵਿੱਚ ਬਦਮਾਸ਼ਾਂ ਦੇ ਹੌਂਸਲੇ ਕਿੰਨੇ ਕੁ ਬੁਲੰਦ ਨੇ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸ਼ਰੇਆਮ ਭੀੜ ਭਾੜ ਵਾਲੇ ਇਲਾਕੇ ਦੇ ਵਿੱਚ ਇੱਕ ਪਰਿਵਾਰ ਤੇ ਹਮਲਾ ਕਰ ਦਿੱਤਾ ਜਾਂਦਾ ਹੈ...ਅਤੇ ਪੁਲਿਸ ਦਾ ਕਿਸੇ ਨੂੰ ਵੀ ਡਰ ਨਹੀਂ..
ETV Bharat Logo

Copyright © 2025 Ushodaya Enterprises Pvt. Ltd., All Rights Reserved.