ਲੁਧਿਆਣਾ : ਤਾਜਪੁਰ ਰੋਡ 'ਤੇ ਬੀਤੇ ਦਿਨੀਂ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੀ ਸੀਸੀਟੀਵੀ ਫੁੱਟੇਜ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਟਰੱਕ ਡਰਾਈਵਰ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ।
ਬੀਤੇ ਦਿਨੀਂ ਤਾਜਪੁਰ ਰੋਡ 'ਤੇ ਇੱਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਕੰਮ ਤੋਂ ਘਰ ਪਰਤਨ ਵੇਲੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ ਸੀ ਜਿਸ ਦੇ ਸਿੱਟੇ ਵਜੋਂ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮ੍ਰਿਤਕ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਮਹਿਲਾ ਨੂੰ ਲੁਧਿਆਣਾ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰ ਨੇ ਟਰੱਕ ਡਰਾਈਵਰ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਹੋਰ ਪੜ੍ਹੋ : ਅੰਮ੍ਰਿਤਸਰ ਵਿੱਚ ਈਸਾਈ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ
ਪੁਲਿਸ ਦੇ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਛਾਣ ਅਮਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਇਹ ਸਾਫ ਹੋ ਗਿਆ ਹੈ ਕਿ ਤੇਜ਼ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰੀ ਗਈ ਸੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।