ਲੁਧਿਆਣਾ: ਆਮ ਆਦਮੀ ਪਾਰਟੀ(Aam Aadmi Party) ਨੇ ਭਗਵੰਤ ਮਾਨ ਨੂੰ ਸੀਐਮ ਚਿਹਰਾ(CM face to Bhagwant Mann) ਐਲਾਨੇ ਜਾਣ ਤੋਂ ਬਾਅਦ ਆਪ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ, ਲੁਧਿਆਣਾ ਤੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਹੈ। ਉਨ੍ਹਾਂ ਪਾਰਟੀ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਪੂਰਾ ਪੰਜਾਬ ਅੱਜ ਇਹ ਹੀ ਚਾਉਂਦਾ ਸੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ(Convener Arvind Kejriwal) ਨੇ ਪੰਜਾਬ ਦੇ ਮੁੱਖ ਮੰਤਰੀ ਦਾ ਉਮੀਦਵਾਰ ਭਗਵੰਤ ਮਾਨ ਨੂੰ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਭਗਵੰਤ ਮਾਨ ਦੇ ਪਰਿਵਾਰ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।
ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨੇ ਅਰਦਾਸ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤ ਅਤੇ ਭਰਾ ’ਤੇ ਰੱਬ ਹਮੇਸ਼ਾ ਆਪਣਾ ਮਿਹਰ ਭਰਿਆ ਹੱਥ ਰੱਖਣ। ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਉਨ੍ਹਾਂ ਦੇ ਪਿਤਾ ਨੂੰ ਯਾਦ ਕਰਦੇ ਹੋਏ ਭਾਵੁਕ ਵੀ ਹੋ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੱਧੂ, ਰਵਿੰਦਰ ਕੌਰ ਛੀਨਾ ਨੇ ਕਿਹਾ ਜਿਥੇ ਪਾਰਟੀ ਦਾ ਧੰਨਵਾਦ ਕਰਦੇ ਹਨ, ਉੱਥੇ ਹੀ ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨੇ ਜਾਣ 'ਤੇ ਵੀ ਖੁਸ਼ੀ ਹੈ।
ਉਨ੍ਹਾਂ ਕਿਹਾ ਕਿ 2022 ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਆਉਣ ਵਾਲੇ ਸਮੇਂ ਦੌਰਾਨ ਰਹਿੰਦੇ ਕੰਮ ਪੂਰੇ ਕਰਵਾਏ ਜਾਣਗੇ, ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਪੂਰੇ ਪੰਜਾਬ ਦੇ ਹਰਮਨ ਪਿਆਰੇ ਨੇਤਾ ਹਨ ਅਤੇ ਸੀਐਮ ਚਿਹਰੇ ਦੀ ਦੌੜ 'ਚ ਉਹ ਇਕਲੌਤੇ ਹੀ ਸਨ ਅਤੇ ਹਾਈਕਮਾਨ ਨੇ ਵੀ ਉਨ੍ਹਾਂ ਦੇ ਸੀਐਮ ਚਿਹਰਾ 'ਤੇ ਮੋਹਰ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ:ਭਗਵੰਤ ਮਾਨ ਨੂੰ 'ਆਪ' ਦਾ ਸੀਐੱਮ ਉਮੀਦਵਾਰ ਐਲਾਨਣ ’ਤੇ ਮਾਂ ਹੋਈ ਭਾਵੁਕ, ਭੈਣ ਨੇ ਕਿਹਾ ਇਹ...