ਲੁਧਿਆਣਾ: ਸਾਂਸਦ ਰਵਨੀਤ ਬਿੱਟੂ (Ravneet Bittu) ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਅਕਾਲੀ ਬਸਪਾ ਗੱਠਜੋੜ ਨੂੰ ਲੈ ਕੇ ਦਿੱਤੀ ਗਈ ਬਿਆਨਬਾਜ਼ੀ ਤੇ ਲਗਾਤਾਰ ਉਨ੍ਹਾਂ ਨੂੰ ਵਿਰੋਧੀ ਪਾਰਟੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਇਕ ਪਾਸੇ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ (Ravneet Bittu) ਦੇ ਖਿਲਾਫ ਸ਼ਿਕਾਇਤ ਕੀਤੀ ਗਈ ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਅੱਜ ਰਵਨੀਤ ਬਿੱਟੂ (Ravneet Bittu) ਅਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਲੁਧਿਆਣਾ ਜਲੰਧਰ ਬਾਈਪਾਸ ਵਿਖੇ ਪੁਤਲਾ ਸਾੜਿਆ ਗਿਆ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ
ਇਹ ਵੀ ਪੜੋ: ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਖਹਿਰਾ, ਅਰਵਿੰਦ ਕੇਜਰੀਵਾਲ ਨਹੀਂ ਮੰਨਦੇ ਆਪਣੀ ਗਲਤੀ
ਇਸ ਮੌਕੇ ਸਰਬਜੀਤ ਕੌਰ ਮਾਣੂਕੇ (Sarabjit Kaur Manuke) ਨੇ ਕਿਹਾ ਕਿ ਰਵਨੀਤ ਬਿੱਟੂ (Ravneet Bittu) ਨੇ ਜੋ ਦਲਿਤ ਭਾਈਚਾਰੇ ’ਤੇ ਬਿਆਨ ਦਿੱਤਾ ਹੈ ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਗੁਰੂ ਹੀ ਇਹ ਕਹਿ ਰਹੇ ਕਿ ਕਦੇ ਵੀ ਜਾਤ-ਪਾਤ ਅਤੇ ਊਚ-ਨੀਚ ਵਿੱਚ ਫ਼ਰਕ ਨਹੀਂ ਕਰਨਾ ਤਾਂ ਰਵਨੀਤ ਬਿੱਟੂ (Ravneet Bittu) ਅਜਿਹੀ ਬਿਆਨਬਾਜ਼ੀ ਕਰਨ ਵਾਲੇ ਕੌਣ ਹੁੰਦੇ ਹਨ।
ਉਹਨਾਂ ਨੇ ਕਿਹਾ ਕਿ ਰਵਨੀਤ ਬਿੱਟੂ (Ravneet Bittu) ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ, ਸਰਬਜੀਤ ਕੌਰ ਮਾਣੂਕੇ ਨੇ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਗੱਠਜੋੜ ਵਿਚਾਰ ਧਾਰਾ ਦੇ ਉਲਟ ਹੋਇਆ ਹੈ। ਬਸਪਾ ਨੇ ਉਸ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ। ਉਨ੍ਹਾਂ ਕਿਹਾ ਕਿ ਕਾਂਸੀ ਰਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਚੋਣ ਮਨੋਰਥ ਪੱਤਰ ਮੰਨਦੇ ਸਨ।