ਲੁਧਿਆਣਾ:ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਬੀਤੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ 'ਚ ਹਿੱਸਾ ਲੈਣ ਲਈ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਰਾਘਵ ਚੱਡਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾਉਣ ਲਈ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜੋ ਜਾਰੀ ਰਹੇਗੀ। ਇਸ ਦੌਰਾਨ ਅਕਾਲੀ ਬਸਪਾ ਗੱਠਜੋੜ ਦੇ ਉੱਤੇ ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਬੇੜੀ ਪਹਿਲਾਂ ਹੀ ਡੁੱਬ ਰਹੀ ਸੀ ਅਤੇ ਹੁਣ ਉਨ੍ਹਾਂ ਨੇ ਉਸ ਡੁੱਬਦੀ ਬੇੜੀ ਦੇ ਵਿੱਚ ਹਾਥੀ ਨੂੰ ਬਿਠਾ ਲਿਆ ਹੈ ਅਤੇ ਹੁਣ ਉਨ੍ਹਾਂ ਦੀ ਬੇੜੀ ਜ਼ਰੂਰ ਡੁੱਬੇਗੀ।
ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਲੈ ਕੇ ਰਾਘਵ ਚੱਡਾ ਨੇ ਕਿਹਾ ਕਿ ਕੇ ਕਾਂਗਰਸ 'ਚ ਹੁਣ ਮੁੱਖ ਮੰਤਰੀ ਬਣਨ ਦੀ ਦੌੜ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਅੱਠ ਹੋਰ ਉਮੀਦਵਾਰ ਨੇ ਜੋ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਸ ਕਰਕੇ ਉਹ ਲੋਕਾਂ ਦੀ ਸਾਰ ਲੈਣ ਦੀ ਥਾਂ ਆਪਸ ਦੇ ਵਿੱਚ ਮੁੱਖ ਮੰਤਰੀ ਬਣਨ ਦੀ ਦੌੜ ਹੈ ਉਸ ਵਿੱਚ ਹੀ ਉਲਝੇ ਹੋਏ ਹਨ।
ਇਸ ਦੌਰਾਨ ਚੱਢਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੁਣ ਪੰਜਾਬ ਵਿੱਚ ਬਣੇਗੀ ਕਿਉਂਕਿ ਪੰਜਾਬ ਦੇ ਲੋਕ ਕੈਪਟਨ ਅਤੇ ਬਾਦਲਾਂ ਤੋਂ ਅੱਕ ਚੁੱਕੇ ਹਨ। ਇਸ ਕਰਕੇ ਹੁਣ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ 'ਤੇ ਪੰਜਾਬ ਦੀ ਜਨਤਾ ਭਰੋਸਾ ਕਰੇਗੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਚੱਲ ਰਹੀ ਭੁੱਖ ਹੜਤਾਲ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਕੌਣ ਹੋਵੇਗਾ ਇਹ ਬੋਲਣ ਲਈ ਸਹੀ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ, ਨਸ਼ਾ ਅਤੇ ਬੇਰੁਜ਼ਗਾਰੀ ਦਾ ਮੁੱਦਾ ਆਗਾਮੀ ਵਿਧਾਨ ਸਭਾ ਚੋਣਾਂ 'ਚ ਵੀ ਮੁੱਖ ਮੁੱਦਾ ਆਮ ਆਦਮੀ ਪਾਰਟੀ ਦਾ ਰਹੇਗਾ।
ਇਹ ਵੀ ਪੜ੍ਹੋ:10 ਸਾਲਾਂ ਤੋ CM ਸ਼ਿਵਰਾਜ ਦੇ ਜਿਲ੍ਹੇ 'ਚ ਬਲਦ ਬਣ ਹਲ ਖਿੱਚਦੇ ਭਰਾ-ਭੈਣ