ਲੁਧਿਆਣਾ: ਜ਼ਿਲ੍ਹਾ ਪੁਲਿਸ ਕਮਿਸ਼ਨਰ ਕੋਲ ਇੱਕ ਮਹਿਲਾ ਨੇ ਸਬ ਇੰਸਪੈਕਟਰ (Sub Inspector) ’ਤੇ ਸਰੀਰਕ ਸੋਸ਼ਣ (Physical abuse) ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਪੀੜਤਾ ਨੇ ਕਿਹਾ ਕਿ ਉਹ ਸਪੋਰਟਸ ਖਿਡਾਰਨ ਰਹੀ ਹੈ ਅਤੇ ਮੁਲਜ਼ਮ ਨੇ ਉਸ ਨੂੰ ਸਪੋਰਟਸ ਕੋਟੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੋਸ਼ਣ (Physical abuse) ਕੀਤਾ ਹੈ ਅਤੇ ਨਾਲ ਉਸ ਨੂੰ ਬਲੈਕਮੇਲ ਵੀ ਕੀਤਾ।
ਪੀੜਤਾ ਨੇ ਕਿਹਾ ਕਿ ਉਸ ਨੂੰ ਇਨਸਾਫ ਚਾਹੀਦਾ ਹੈ ਅਤੇ ਮੁਲਜ਼ਮ ਦੇ ਖ਼ਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਾ ਖ਼ੁਦ ਇੱਕ ਪੁਲਿਸ ਮੁਲਾਜ਼ਮ ਹੈ ਇਸ ਕਰਕੇ ਉਹ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਲਈ ਪਹੁੰਚੀ ਹੈ, ਜਦਕਿ ਦੂਜੇ ਪਾਸੇ ਜਦੋਂ ਸਬ ਇੰਸਪੈਕਟਰ (Sub Inspector) ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ’ਤੇ ਕਿਹਾ ਕਿ ਉਹ ਕੁਝ ਦੇਰ ਬਾਅਦ ਹੀ ਮੀਡੀਆ ਨਾਲ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਉਸ ਉਪਰ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਹਨ।
ਇਹ ਵੀ ਪੜੋ: Agricultural University: ਝੋਨੇ ਤੇ ਨਰਮੇ ਦੀ ਬਿਜਾਈ ਹੁਣ ਸੌਖਾਲਾ ਬਣਾਏਗੀ ਇਹ Ludo