ਲੁਧਿਆਣਾ: ਆੜ੍ਹਤੀ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ। ਜਿਸ ਤੋਂ ਮਗਰੋਂ ਪੰਜਾਬ ਸਰਕਾਰ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ 131 ਕਰੋੜ ਰੁਪਏ ਜਾਰੀ ਕਰ ਦਿੱਤੀ ਹੈ, ਇੰਨਾਂ ਹੀ ਨਹੀਂ ਇਸ ਸਾਲ ਦੀ ਫਸਲ ਵਾਸਤੇ ਜੋ ਆੜ੍ਹਤੀਆਂ ਦੀ ਬਣਦੀ ਆੜ੍ਹਤ ਹੈ ਉਹ ਪੰਜਾਬ ਸਰਕਾਰ ਨੇ ਦੇਣ ਦਾ ਫ਼ੈਸਲਾ ਲਿਆ ਹੈ, ਹਾਲਾਂਕਿ ਫਸਲ ਦੀ ਅਦਾਇਗੀ ਕਿਸਾਨਾਂ ਦੇ ਰਾਹੀਂ ਹੀ ਹੋਵੇਗੀ ਪਰ ਆੜ੍ਹਤੀਆਂ ਨੂੰ ਉਨ੍ਹਾਂ ਦੀ ਆੜ੍ਹਤ ਵੱਖਰੀ ਦਿੱਤੀ ਜਾਵੇਗੀ।
ਉੱਧਰ ਦੂਜੇ ਪਾਸੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਲ ਸਹਿਮਤੀ ਹੋ ਗਈ ਹੈ ਸਰਕਾਰ ਨੇ ਉਨ੍ਹਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਹੁਣ ਆੜ੍ਹਤੀਆਂ ਨੂੰ ਹੁਣ ਉਨ੍ਹਾਂ ਦੀ ਸਾਰੀ ਅਦਾਇਗੀ ਹੋਵੇਗੀ ਅਤੇ ਪੰਜਾਬ ਸਰਕਾਰ ਉਹ ਖੁਦ ਦੇਵੇਗੀ।
ਇਹ ਵੀ ਪੜੋ: IPL 2021: ਚੇਨਈ ਅਤੇ ਦਿੱਲੀ ਦੇ ਮੁਕਾਬਲੇ ’ਚ 'ਚੇਲੇ' ਪੰਤ ਅਤੇ ਗੁਰੂ 'ਧੋਨੀ' ਵਿਚਾਲੇ ਹੋਵੇਗੀ ਟੱਕਰ