ਲੁਧਿਆਣਾ: ਪਹਿਲਾਂ ਦੀਵਾਲੀ ਅਤੇ ਫਿਰ ਝੋਨੇ ਦੇ ਸੀਜ਼ਨ ਕਾਰਨ ਲਗਾਤਾਰ ਉੱਤਰ ਭਾਰਤ ਖਾਸ ਕਰਕੇ ਹਰਿਆਣਾ, ਦਿੱਲੀ ਅਤੇ ਪੰਜਾਬ (Haryana, Delhi and Punjab) ਦੇ ਵਿੱਚ ਪ੍ਰਦੂਸ਼ਣ ਦਾ ਪੱਧਰ (Level of pollution) ਲਗਾਤਾਰ ਵੱਧਦਾ ਜਾ ਰਿਹਾ ਹੈ।
ਇਹ ਵੀ ਪੜੋ: ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਸਗੋਂ ਮਜ਼ਬੂਰੀ
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਦੇ ਵਿੱਚ ਏਅਰ ਕੁਆਲਿਟੀ ਇੰਡੈਕਸ (Air Quality Index) 200 ਤੋਂ ਪਾਰ ਹੈ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਵੀ ਖੇਤਾਂ ‘ਚ ਹੀ ਅੱਗ ਲਾਈ ਜਾ ਰਹੀ ਹੈ, ਜਿਸ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਹੁਣ ਲੋਕਾਂ ਲਈ ਸਮੱਸਿਆ ਦਾ ਸਬੱਬ ਬਣਨ ਲੱਗਾ ਹੈ। ਖਾਸ ਕਰਕੇ ਛੋਟੇ ਬੱਚਿਆਂ ਬਜ਼ੁਰਗਾਂ ਗਰਭਵਤੀ ਮਹਿਲਾਵਾਂ ਨੂੰ ਜ਼ਿਆਦਾ ਸਮੱਸਿਆਵਾਂ ਆ ਰਹੀਆਂ ਨੇ ਡਾਕਟਰ ਨੇ ਸਲਾਹ ਦਿੱਤੀ ਹੈ ਕਿ ਲੋਕ ਸ਼ਾਮ ਦੀ ਸੈਰ ਕਰਨੀ ਬੰਦ ਕਰਦਿਆਂ ਅਤੇ ਸ਼ਾਮ ਵੇਲੇ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਇਸ ਤੋਂ ਇਲਾਵਾ ਬਿਨਾਂ ਵਜ੍ਹਾ ਤੋਂ ਗੱਡੀਆਂ ਨਾ ਚਲਾਉਣ।
ਡਾ. ਇਕਬਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਤੇ ਨੇੜੇ ਤੇੜੇ ਦੇ ਇਲਾਕੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦੂਸ਼ਣ ਕੋਈ ਕੁਦਰਤੀ ਨਹੀਂ ਸਗੋਂ ਮਨੁੱਖ ਵੱਲੋਂ ਮਨੁੱਖ ਲਈ ਹੀ ਪੈਦਾ ਕੀਤੀ ਹੋਈ ਸਮੱਸਿਆ ਹੈ ਜਿਸ ਵਿੱਚ ਗੱਡੀਆਂ ਦਾ ਪ੍ਰਦੂਸ਼ਣ ਪਟਾਖਿਆਂ ਦਾ ਪ੍ਰਦੂਸ਼ਣ ਪਰਾਲੀ ਨੂੰ ਅੱਗ ਲਾਉਣ ਦਾ ਪ੍ਰਦੂਸ਼ਣ ਆਦਿ ਸ਼ਾਮਿਲ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੇ ਵਿਚ ਸਾਹ ਦੀਆਂ ਬੀਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੀ ਤਾਦਾਦ ਵਧਣ ਲੱਗ ਜਾਂਦੀ ਹੈ ਲੋਕਾਂ ਨੂੰ ਸਾਹ ਲੈਣ ਚ ਸਮੱਸਿਆ ਹੁੰਦੀ ਹੈ ਖਾਸ ਕਰਕੇ ਛੋਟੇ ਬੱਚੇ ਅਤੇ ਬਜ਼ੁਰਗ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ। ਉਹਨਾਂ ਕਿਹਾ ਕਿ ਪਰਾਲੀ ਕਰਕੇ ਵੀ ਪ੍ਰਦੂਸ਼ਣ ਵਧਦਾ ਹੈ ਹਾਲਾਂਕਿ ਕਿਸਾਨਾਂ ਦੀ ਮਜਬੂਰੀ ਹੈ ਜੋ ਕਿ ਪਰਾਲੀ ਦੇ ਪ੍ਰਬੰਧਨ ਲਈ ਉਨ੍ਹਾਂ ਕੋਲ ਲੋੜੀਂਦੇ ਪੈਸੇ ਨਹੀਂ ਨੇ ਇਸ ਕਰਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।
ਇਹ ਵੀ ਪੜੋ: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਸਰਕਾਰ ਨੂੰ ਅਪੀਲ
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਪ੍ਰਦੂਸ਼ਣ ਫੈਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਪਰ ਇਸ ਦੇ ਬਾਵਜੂਦ ਲੋਕ ਨਾ ਤਾਂ ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਹਟਦੇ ਨੇ ਅਤੇ ਨਾ ਹੀ ਬਿਨਾਂ ਵਜ੍ਹਾ ਪ੍ਰਦੂਸ਼ਣ ਫੈਲਾਉਣ ਦਾ ਕੋਈ ਮੌਕਾ ਛੱਡਦੇ ਹਨ।