ਲੁਧਿਆਣਾ : ਸ਼ਹਿਰਵਾਸੀਆਂ ਨੂੰ ਪੀਣ ਲਈ ਸਾਫ ਪਾਣੀ ਨਾ ਮਿਲਣ ਦੀ ਸਮੱਸਿਆ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਹਿਰ ਦੇ ਨਗਰ ਨਿਗਮ ਜੋਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਅਕਾਲੀ ਦਲ ਦੇ ਵਰਕਰਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਸ਼ਹਿਰ ਦੇ ਨਗਰ ਨਿਗਮ ਜ਼ੋਨ ਏ ਦੇ ਬਾਹਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਆਗੂਆਂ ਨੇ ਗੰਦੇ ਪਾਣੀ ਦੀ ਬੋਤਲਾਂ ਲੈ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਏ ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੂੰ ਨਾਂ ਹੀ ਪੀਣ ਲਈ ਸਾਫ਼ ਪਾਣੀ ਮਿਲ ਰਿਹਾ ਹੈ ਅਤੇ ਨਾਂ ਹੀ ਢੰਗ ਨਾਲ ਬਿਜਲੀ ਦੀ ਸਪਲਾਈ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੱਤਾ ਵਿੱਚ ਆਉਂਣ ਤੋਂ ਲੋਕਾਂ ਦੀ ਮੁਢਲੀ ਜ਼ਰੂਰਤਾਂ ਨੂੰ ਪੂਰੇ ਕੀਤੇ ਜਾਣ ਦੇ ਵਾਅਦੇ ਕੀਤੇ ਸੀ ਪਰ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹਇਆ ਕਰਵਾਏ ਜਾਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਕਿਹਾ ਨਗਰ ਨਿਗਮ ਵਿਭਾਗ ਵੱਲੋਂ ਵੀ ਸ਼ਹਿਰਵਾਸੀਆਂ ਨੂੰ ਗੰਦੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਅਕਾਲੀ ਆਗੂਆਂ ਨੇ ਇਹ ਦੋਸ਼ ਲਗਾਇਆ ਹੈ ਕਿ ਲੁਧਿਆਣਾ ਨਗਰ ਨਿਗਮ ਦੇ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ ਅਤੇ ਨਗਰ ਨਿਗਮ ਦੇ ਵਿਕਾਸ ਕਾਰਜ ਵੀ ਠੱਪ ਪੈ ਗਏ ਹਨ। ਸੂਬਾ ਸਰਕਾਰ ਲੋਕਾਂ ਦੀ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਹ ਧਰਨੇ ਉਸ ਵੇਲੇ ਤੱਕ ਜਾਰੀ ਰਹਿਣਗੇ ਜਦ ਤੱਕ ਕਿ ਸ਼ਹਿਰਵਾਸੀਆਂ ਦੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਜਾਂਦਾ।