ETV Bharat / city

ਬੱਬਰ ਖਾਲਸਾ ਦੇ ਸ਼ੱਕੀ ਅੱਤਵਾਦੀ ਦੇ ਪਰਿਵਾਰ ਨੇ ਲਗਾਏ ਧੱਕੇਸ਼ਾਹੀ ਦੇ ਇਲਜ਼ਾਮ - babbar Khalsa

ਦਿੱਲੀ 'ਚ ਫੜ੍ਹੇ ਗਏ ਭੁਪਿੰਦਰ ਸਿੰਘ ਦੀ ਪਤਨੀ ਨੇ ਉਸ ਦੀ ਗ੍ਰਿਫਤਾਰੀ 'ਤੇ ਹੈਰਾਨਗੀ ਜ਼ਾਹਿਰ ਕੀਤੀ ਹੈ। ਭੁਪਿੰਦਰ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਸ ਦੇ ਪਤੀ ਨੂੰ ਝੂਠੇ ਦੋਸ਼ਾਂ ਤਹਿਤ ਫਸਾਇਆ ਗਿਆ ਹੈ।

ਦਿੱਲੀ 'ਚ ਫੜੇ ਖਾਲਿਸਤਾਨੀ ਦੇ ਪਰਿਵਾਰ ਨੇ ਧੱਕੇਸ਼ਾਹੀ ਦੇ ਲਾਏ ਦੋਸ਼

author img

By

Published : Sep 8, 2020, 12:57 PM IST

ਰਾਏਕੋਟ: ਬੀਤੇ ਦਿਨ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋਵੇਂ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ਕੀਤੇ ਗਏ ਸਨ। ਇਨ੍ਹਾਂ ਵਿਚੋਂ ਇੱਕ ਨੌਜਵਾਨ ਭੁਪਿੰਦਰ ਸਿੰਘ ਉਰਫ ਦਿਲਾਵਰ ਰਾਏਕੋਟ ਦੇ ਪਿੰਡ ਤਾਜਪੁਰ ਦਾ ਰਹਿਣ ਵਾਲਾ ਹੈ। ਫੜ੍ਹੇ ਗਏ ਭੁਪਿੰਦਰ ਸਿੰਘ ਦੀ ਪਤਨੀ ਨੇ ਉਸਦੀ ਗ੍ਰਿਫਤਾਰੀ 'ਤੇ ਹੈਰਾਨਗੀ ਜ਼ਾਹਿਰ ਕੀਤੀ ਹੈ। ਭੁਪਿੰਦਰ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਸ ਦੇ ਪਤੀ ਨੂੰ ਝੂਠੇ ਦੋਸ਼ਾਂ ਤਹਿਤ ਫਸਾਇਆ ਗਿਆ ਹੈ।

ਰਾਮਦਾਸੀਆ ਸਿੱਖ ਪਰਿਵਾਰ ਨਾਲ ਸਬੰਧਤ ਭੁਪਿੰਦਰ ਸਿੰਘ ਦੇ ਘਰ ਵਿੱਚ ਉਸ ਦੀ ਪਤਨੀ ਬਲਜਿੰਦਰ ਕੌਰ, ਇੱਕ 9 ਸਾਲਾਂ ਕੁੜੀ ਤੇ 7 ਸਾਲਾਂ ਪੁੱਤਰ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭੁਪਿੰਦਰ ਸਿੰਘ ਉਰਫ ਦਿਲਾਵਰ ਦੀ ਪਤਨੀ ਨੇ ਕਿਹਾ ਕਿ ਉਸ ਦਾ ਪਤੀ ਪਿਛਲੇ ਸ਼ੁੱਕਰਵਾਰ ਨੂੰ 12 ਵਜੇ ਦੇ ਕਰੀਬ ਪਿੰਡ ਬਿੰਜਲ ਦੇ ਵਸਨੀਕ ਇੱਕ ਵਿਅਕਤੀ ਕੁਲਵੰਤ ਸਿੰਘ ਨਾਲ ਲੁਧਿਆਣਾ ਕਹਿ ਕੇ ਗਿਆ ਸੀ ਅਤੇ ਸ਼ਾਮ ਨੂੰ 5 ਵਜੇ ਤੱਕ ਘਰ ਵਾਪਸ ਆਉਣ ਬਾਰੇ ਆਖਿਆ ਸੀ। ਪਰ ਸ਼ਾਮ 6 ਵਜੇ ਤੋਂ ਬਾਅਦ ਉਸ ਦਾ ਫੋਨ ਨੰਬਰ ਬੰਦ ਆਉਣ ਲੱਗ ਪਿਆ। ਦੂਜੇ ਦਿਨ ਦਿੱਲੀ ਪੁਲਿਸ ਦਾ ਫੋਨ ਆਇਆ ਕਿ ਤੁਹਾਡੇ ਪਤੀ ਨੂੰ ਦਿੱਲੀ ਪੁਲਿਸ ਨੇ ਭਾਰੀ ਮਾਤਰਾ 'ਚ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਦਿੱਲੀ 'ਚ ਫੜੇ ਖਾਲਿਸਤਾਨੀ ਦੇ ਪਰਿਵਾਰ ਨੇ ਧੱਕੇਸ਼ਾਹੀ ਦੇ ਲਾਏ ਦੋਸ਼

ਭੁਪਿੰਦਰ ਸਿੰਘ ਦੀ ਪਤਨੀ ਨੇ ਸਵਾਲੀਆ ਅੰਦਾਜ਼ 'ਚ ਪੁੱਛਿਆ ਕਿ ਉਸ ਦੇ ਪਤੀ ਕੋਲ ਗੁਜ਼ਾਰਾ ਚਲਾਉਣ ਨੂੰ ਰੁਪਏ ਨਹੀਂ ਹਨ ਤਾਂ ਹਥਿਆਰਾ ਕਿਵੇਂ ਖਰੀਦ ਸਕਦਾ ਹੈ ? ਉਸ ਨੂੰ ਜਾਣਬੁਝ ਕੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਭੁਪਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਡਰਾਇਵਰੀ ਕਰਕੇ ਗੁਜ਼ਾਰਾ ਕਰਦਾ ਸੀ ਪਰ ਲੌਕਡਾਊਨ ਲੱਗਣ ਤੋਂ ਬਾਅਦ ਉਹ ਗੰਨੇ ਦਾ ਕਲਾਹੜਾ ਚਲਾ ਕੇ ਸਮਾ ਪਾਸ ਕਰ ਰਿਹਾ ਸੀ

ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ਉਰਫ ਦਿਲਾਵਰ ਪਿਛਲੇ ਸਾਲ ਖ਼ਾਲਿਸਤਾਨੀਆਂ ਨੂੰ ਫੰਡਿੰਗ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧ ਵਿੱਚ ਦਰਜ ਇੱਕ ਮੁਕੱਦਮੇ ਤਹਿਤ ਭੁਪਿੰਦਰ ਸਿੰਘ ਦੁਬਈ ਤੋਂ ਡਿਪੋਰਟ ਕਰਵਾਇਆ ਗਿਆ ਅਤੇ ਇੰਡੀਆ ਵਾਪਸ ਆਉਣ 'ਤੇ ਮੋਹਾਲੀ ਪੁਲਿਸ ਨੇ ਗ੍ਰਿਫਤਾਰ ਕਰਨ ਲਿਆ ਸੀ। ਉਸ ਮਾਮਲੇ ਵਿੱਚ ਜਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਭੁਪਿੰਦਰ ਸਿੰਘ ਆਪਣੇ ਪਿੰਡ ਰਹਿ ਰਿਹਾ ਸੀ ਅਤੇ ਡਰਾਇਵਰੀ ਕਰਕੇ ਆਪਣੇ ਟੱਬਰ ਦਾ ਪਾਲਣ ਪੋਸਣ ਕਰਨ ਰਿਹਾ ਸੀ। ਦਿੱਲੀ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕੀਤੇ ਜਾਣ 'ਤੇ ਸਾਰਾ ਪਰਿਵਾਰ ਹੈਰਾਨ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.