ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਆਤਮ ਨਗਰ (Atam Nagar Assembly Constituency) ਸੀਟ ਤੋਂ ਲੋਕ ਇੰਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਆਤਮ ਨਗਰ ਸੀਟ (Atam Nagar Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਆਤਮ ਨਗਰ (Atam Nagar Assembly Constituency)
ਜੇਕਰ ਆਤਮ ਨਗਰ ਸੀਟ (Atam Nagar Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਲੋਕ ਇੰਸਾਫ ਪਾਰਟੀ (Lok Insaf Party) ਦੇ ਸਿਮਰਜੀਤ ਸਿੰਘ ਬੈਂਸ ਵਿਧਾਇਕ ਹਨ। ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਜਿੱਤ ਹਾਸਲ ਕੀਤੀ ਸੀ। ਸਿਰਮਜੀਤ ਸਿੰਘ ਬੈਂਸ 2017 ਵਿੱਚ ਇਥੋਂ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਆਤਮ ਨਗਰ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਕਾਂਗਰਸ (Congress) ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ (Kamaljit Singh Karwal) ਨੂੰ ਮਾਤ ਦਿੱਤੀ ਸੀ।
ਸ਼੍ਰੋਮਣੀ ਅਕਾਲੀ ਦਲ (SAD) ਦੇ ਉਮੀਦਵਾਰ ਗੁਰਮੀਤ ਸਿੰਘ ਕੁਲਾਰ ਤੀਜੇ ਸਥਾਨ ’ਤੇ ਰਹੇ ਸੀ। ਇਸ ਵਾਰ ਕਾਂਗਰਸ, ਲੋਕ ਇੰਸਾਫ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨੇ ਪੁਰਾਣੇ ਉਮੀਦਵਾਰ ਮੁੜ ਮੈਦਾਨ ਵਿੱਚ ਹਨ ਤੇ ਨਾਲ ਹੀ ਪੰਜਾਬ ਲੋਕ ਇੰਸਾਫ ਪਾਰਟੀ ਨੇ ਪ੍ਰੇਮ ਮਿੱਤਲ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਆਤਮ ਨਗਰ ਸੀਟ (Atam Nagar Constituency) ’ਤੇ 67.37 ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਲੋਕ ਇੰਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਵਿਧਾਇਕ ਬਣੇ ਸੀ। ਉਨ੍ਹਾਂ ਨੇ ਕਾਂਗਰਸ ਦੇ ਕਮਲਜੀਤ ਸਿੰਘ ਕੜਵਲ ਨੂੰ ਮਾਤ ਦਿੱਤੀ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਗੁਰਮੀਤ ਸਿੰਘ ਕੁਲਾਰ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਲੋਕ ਇੰਸਾਫ ਪਾਰਟੀ (LIP) ਦੇ ਸਿਮਰਜੀਤ ਸਿੰਘ ਬੈਂਸ ਨੂੰ 53421 ਵੋਟਾਂ ਪ੍ਰਾਪਤ ਹੋਈਆਂ ਸੀ, ਜਦੋਂਕਿ ਕਾਂਗਰਸ (Congress) ਦੇ ਕਮਲਜੀਤ ਸਿੰਘ ਕੜਵਲ (Kamaljit Singh Karwal) ਨੇ 36508 ਵੋਟਾਂ ਹਾਸਲ ਕੀਤੀਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ (SAD) ਦੇ ਗੁਰਮੀਤ ਸਿੰਘ ਕੁਲਾਰ (Gurmit Singh Kular) ਨੂੰ 14138 ਵੋਟਾਂ ਮਿਲੀਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਲੋਕ ਇੰਸਾਫ ਪਾਰਟੀ ਨੂੰ 50.32 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਕਾਂਗਰਸ ਦੇ ਹਿੱਸੇ 34.29 ਫੀਸਦੀ ਵੋਟ ਸ਼ੇਅਰ ਆਇਆ ਸੀ ਤੇ ਸ਼੍ਰੋਮਣੀ ਅਕਾਲੀ ਦਲ ਨੇ 13.32 ਫੀਸਦੀ ਵੋਟ ਸ਼ੇਅਰ ਹਾਸਲ ਕੀਤਾ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
ਆਤਮ ਨਗਰ (Atram Nagar Assembly Constituency) ਸੀਟ ’ਤੇ 70.15 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਤੋਂ ਲੋਕ ਇੰਸਾਫ ਪਾਰਟੀ ਦੇ ਸਿਮਰਨਜੀਤ ਸਿੰਘ ਬੈਂਸ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (SAD-BJP) ਦੇ ਉਮੀਦਵਾਰ ਹੀਰਾ ਸਿੰਘ ਗਾਬੜੀਆ ਨੂੰ ਮਾਤ ਦਿੱਤੀ ਸੀ ਤੇ ਕਾਂਗਰਸ ਦੇ ਉਮੀਦਵਾਰ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਲੋਕ ਇੰਸਾਫ ਪਾਰਟੀ ਦੇ ਸਿਰਮਜੀਤ ਸਿੰਘ ਬੈਂਸ ਨੂੰ 51063 ਵੋਟਾਂ ਪਈਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਹੀਰਾ ਸਿੰਘ ਗਾਬੜੀਆ ਨੂੰ 22560 ਵੋਟਾਂ ਮਿਲੀਆਂ ਸੀ ਤੇ ਕਾਂਗਰਸ ਦੇ ਉਮੀਦਵਾਰ ਨੂੰ 18863 ਵੋਟਾਂ ਮਿਲੀਆਂ ਸੀ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਆਤਮ ਨਗਰ ਸੀਟ (Atam Nagar Assembly Constituency) 'ਤੇ 70.15 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਲੋਕ ਇੰਸਾਫ ਪਾਰਟੀ ਨੂੰ 52.37 ਫੀਸਦੀ, ਸ਼੍ਰੋਮਣੀ ਅਕਾਲੀ ਦਲ ਨੂੰ 23.14 ਫੀਸਦੀ ਅਤੇ ਕਾਂਗਰਸ ਨੂੰ 19.34 ਫੀਸਦੀ ਵੋਟਾਂ ਮਿਲੀਆਂ ਸੀ।
ਆਤਮ ਨਗਰ ਸੀਟ (Atam Nagar Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਲੋਕ ਇੰਸਾਫ ਪਾਰਟੀ ਅਤੇ ਕਾਂਗਰਸ ਨੇ ਪੁਰਾਣੇ ਚਿਹਰੇ ਚੋਣ ਮੈਦਾਨ ਵਿੱਚ ਉਤਾਰੇ ਹਨ। ਦੂਜੇ ਪਾਸੇ ਪੰਜਾਬ ਲੋਕ ਕਾਂਗਰਸ ਵੱਡੇ ਕਾਰੋਬਾਰੀ ਪ੍ਰੇਮ ਮਿੱਤਲ ਨੂੰ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ ਵੀ ਪੁਰਾਣੇ ਚਿਹਰੇ ਹਰੀਸ਼ ਰਾਏ ਢਾਂਡਾ ’ਤੇ ਭਰੋਸਾ ਜਿਤਾਇਆ ਹੈ। ਇਸ ਸੀਟ ’ਤੇ ਆਮ ਆਦਮੀ ਪਾਰਟੀ ਪਹਿਲਾਂ ਕੋਈ ਕਰਿਸ਼ਮਾ ਨਹੀਂ ਵਿਖਾ ਸਕੀ ਹੈ ਤੇ ਉਮੀਦਵਾਰ ਨਵਾਂ ਹੈ। ਲੁਧਿਆਣਾ ਜਿਲ੍ਹੇ ਦੀ ਇਹ ਸੀਟ ਹੌਟ ਸੀਟ ਹੋਵੇਗੀ ਤੇ ਮੁਕਾਬਲਾ ਦਿਲਚਸਪ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ:ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਛਕਿਆ ਲੰਗਰ