ETV Bharat / city

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖਸਖਸ ਦੀ ਖੇਤੀ ਨੂੰ ਲੈ ਕੇ ਕਿਹਾ ਇਹ... - ਕਿਸਾਨ ਮੋਰਚੇ ਵੱਲੋਂ ਵੱਡਾ ਐਲਾਨ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਖਸਕਸ਼ ਦੀ ਖੇਤੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਯੂਨੀਅਨ ਨੇ ਐਲਾਨ ਕੀਤਾ ਕਿ 18 ਅਗਸਤ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ।

ਖਸਖਸ ਦੀ ਖੇਤੀ ਕਰਨ ਦੀ ਕੀਤੀ ਮੰਗ
ਖਸਖਸ ਦੀ ਖੇਤੀ ਕਰਨ ਦੀ ਕੀਤੀ ਮੰਗ
author img

By

Published : Aug 10, 2022, 7:57 PM IST

ਲੁਧਿਆਣਾ: ਜ਼ਿਲ੍ਹੇ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਮੁੱਦਿਆਂ ਤੇ ਵੱਡੇ ਵੱਡੇ ਫੈਸਲੇ ਲਏ ਗਏ। ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਲੱਖੋਵਾਲ ਕਿਸਾਨ ਜਥੇਬੰਦੀ ਦੇ ਆਗੂ ਸ਼ਾਮਲ ਹੋਏ।

ਇਸ ਦੌਰਾਨ ਕਿਸਾਨ ਮੋਰਚੇ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਕਿ 16 ਅਗਸਤ ਨੂੰ ਸਾਰੇ ਜਥੇਬੰਦੀਆਂ ਵੱਖ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੀਆਂ ਅਤੇ 18 ਅਗਸਤ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ। ਜਿੱਥੇ 72 ਘੰਟੇ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।

ਖਸਖਸ ਦੀ ਖੇਤੀ ਕਰਨ ਦੀ ਕੀਤੀ ਮੰਗ

ਪ੍ਰੈਸ ਕਾਨਫਰੰਸ ਦੌਰਾਨ ਬੋਲਦੇ ਹੋਏ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ , ਪੰਜਾਬ ਵਿੱਚ ਥੋੜਾ ਸੂਬਿਆਂ ਦੀ ਤਰਜ਼ ਤੇ ਖਸਖਸ ਦੀ ਖੇਤੀ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਖ਼ਸਖ਼ਸ ਵਿਕਰੀ ਲਈ ਹਰ ਦੁਕਾਨ ’ਤੇ ਉਪਲੱਬਧ ਹੈ, ਤਾਂ ਪੰਜਾਬ ਵਿਚ ਖੇਤੀ ਤੇ ਮਨਾਹੀ ਕਿਉਂ। ਇਸ ਨਾਲ ਕਿਸਾਨਾਂ ਦੀ ਆਮਦਨ ਵਧੇਗੀ। ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਉਥੇ ਹੀ ਕਿਹਾ ਕਿ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਵੀ ਮੁੱਦਾ ਚੁੱਕਣਗੇ ਕਿ ਖਸਖਸ ਦੀ ਖੇਤੀ ਦੀ ਮੰਗ ਕੀਤੀ ਜਾਵੇ।

ਉੱਥੇ ਉਨ੍ਹਾਂ ਨੇ ਅੱਗੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਇਨਸਾਫ਼ ਨਹੀਂ ਮਿਲਿਆ ਮੰਤਰੀ ਅਜੇ ਮਿਸ਼ਰਾ ਅਜੇ ਵੀ ਗੱਦੀ ਤੇ ਹੈ ਉਸ ਦੀ ਬਰਖਾਸਤਗੀ ਦੀ ਮੰਗ ਕਰਦੇ ਹਨ ਅਤੇ ਇਸ ਦੇ ਲਈ ਸੰਯੁਕਤ ਮੋਰਚੇ ਦੁਆਰਾ ਦਿੱਤੀ ਗਈ ਕਾਲ ਨੂੰ ਲੈ ਕੇ ਹਜ਼ਾਰਾਂ ਕਿਸਾਨਾਂ ਲਖੀਮਪੁਰ ਖੀਰੀ ਨੂੰ ਰਵਾਨਾ ਹੋਣਗੇ। ਉੱਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਤੋਂ ਫਗਵਾੜਾ ਮਿੱਲ ਦਾ ਬਕਾਇਆ ਰਾਸ਼ੀ ਜਾਰੀ ਕਰਨ ਦੀ ਵੀ ਅਪੀਲ ਕੀਤੀ।

ਇਹ ਵੀ ਪੜੋ: ਜਨਮਦਿਨ ਹੀ ਬਣਿਆ ਜ਼ਿੰਦਗੀ ਦਾ ਆਖਰੀ ਦਿਨ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.